navjot kaur sidhu

ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਰੀ ਕੀਤੇ ਮੁਅੱਤਲੀ ਦੇ ਹੁਕਮ

ਚੰਡੀਗੜ੍ਹ , 8 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਦੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ‘ਚ ਹਲਚਲ ਮਚਾ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਕੌਰ ਨੇ ਸੋਮਵਾਰ ਨੂੰ ਇੱਕ ਮੀਡੀਆ ਚੈਨਲ ‘ਤੇ ਫਿਰ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੌਂਸਲਰ ਦੀ ਟਿਕਟ 5 ਕਰੋੜ ਰੁਪਏ ‘ਚ ਵੇਚੀ।

ਉਨ੍ਹਾਂ ਦਾ ਕਹਿਣਾ ਹੈ ਕਿ ਅਮਰਿੰਦਰ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਲਈ ਉਹ ਕਾਂਗਰਸ ਨੂੰ ਤਬਾਹ ਕਰਨ ‘ਚ ਲੱਗੇ ਹੋਏ ਹਨ। ਦੇਰ ਸ਼ਾਮ ਕਾਂਗਰਸ ਪ੍ਰਧਾਨ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਹੈ।

Read More : 6 ਆਧੁਨਿਕ ਪਿਸਤੌਲਾਂ ਨਾਲ ਨਾਬਾਲਿਗ ਸਮੇਤ 6 ਗ੍ਰਿਫ਼ਤਾਰ

Leave a Reply

Your email address will not be published. Required fields are marked *