ਪਿਤਾ ਦਾ ਕਤਲ

ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਿਤਾ ਦਾ ਕੀਤਾ ਕਤਲ

ਅਬੋਹਰ, 8 ਦਸੰਬਰ : ਨੇੜਲੇ ਪਿੰਡ ਭੰਗਾਲਾ ’ਚ ਕੱਲ ਸ਼ਾਮ ਇਕ ਦੁਖਦਾਈ ਘਟਨਾ ਵਾਪਰੀ। ਇਕ ਨੌਜਵਾਨ ਕੁਝ ਸਮੇਂ ਤੋਂ ਇਕ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਜਦੋਂ ਕਿ ਲੜਕੀ ਦੇ ਪਿਤਾ ਵੱਲੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਦੁਸ਼ਮਣੀ ਕਾਰਨ ਕੱਲ ਸ਼ਾਮ ਲੜਕੇ ਅਤੇ ਉਸ ਦੇ ਪਰਿਵਾਰ ਨੇ ਲੜਕੀ ਦੇ ਪਿਤਾ ਨੂੰ ਉਸ ਦੇ ਘਰ ਦੇ ਨੇੜੇ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਦਰ ਪੁਲਸ ਸਟੇਸ਼ਨ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਘਟਨਾ ਤੋਂ ਬਾਅਦ ਪਰਿਵਾਰ ਫਰਾਰ ਹੈ । ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ। ਮ੍ਰਿਤਕ ਇਕ ਮਜ਼ਦੂਰ ਸੀ ਅਤੇ ਦੋ ਮੁੰਡਿਆਂ ਅਤੇ ਇਕ ਲੜਕੀ ਦਾ ਪਿਤਾ ਸੀ।

ਘਟਨਾ ਤੋਂ ਬਾਅਦ ਸਦਰ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਪਤਨੀ ਬਲਕਾਰ ਸਿੰਘ ਵਾਸੀ ਭੰਗਾਲਾ ਨੇ ਦੱਸਿਆ ਕਿ ਉਸ ਦੀ ਧੀ ਨੂੰ ਗੁਆਂਢ ’ਚ ਰਹਿਣ ਵਾਲਾ ਮਨਜਿੰਦਰ ਸਿੰਘ ਪੁੱਤਰ ਚੰਦ ਸਿੰਘ ਅਕਸਰ ਤੰਗ ਕਰਦਾ ਰਹਿੰਦਾ ਸੀ ਜਦੋਂ ਕਿ ਉਸ ਦਾ ਪਤੀ ਬਲਕਾਰ ਸਿੰਘ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰਦਾ ਸੀ।

ਇਸ ਰੰਜਿਸ਼ ਦੇ ਕਾਰਨ ਬੀਤੀ ਸ਼ਾਮ ਜਦੋਂ ਉਸ ਦਾ ਪਤੀ ਕਿਸੇ ਕੰਮ ਲਈ ਘਰੋਂ ਬਾਹਰ ਸੀ ਤਾਂ ਮਨਜਿੰਦਰ ਸਿੰਘ ਉਰਫ ਮਨੀ, ਉਸ ਦਾ ਭਰਾ ਤਰਸੇਮ ਸਿੰਘ, ਉਸ ਦਾ ਪਿਤਾ ਚੰਦ ਸਿੰਘ ਪੁੱਤਰ ਆਤਮਾ ਸਿੰਘ ਅਤੇ ਹਰਪ੍ਰੀਤ ਕੌਰ ਪਤਨੀ ਚੰਦ ਸਿੰਘ ਨੇ ਉਸ ਦੇ ਪਤੀ ਬਲਕਾਰ ਸਿੰਘ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਸੱਟਾਂ ਦਾ ਦਰਦ ਨਾ ਸਹਿੰਦੇ ਹੋਏ ਉਸ ਦੇ ਪਤੀ ਦੀ ਮੌਤ ਹੋ ਗਈ।

ਸਦਰ ਪੁਲਸ ਨੇ ਚਰਨਜੀਤ ਕੌਰ ਦੇ ਬਿਆਨ ਦੇ ਆਧਾਰ ’ਤੇ ਉਕਤ ਪਰਿਵਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

Read More : ਪੈਂਗਯੋ ਟੈਕਨੋ ਵੈਲੀ ਦੀ ਤਰਜ਼ ’ਤੇ ਮੋਹਾਲੀ ਨੂੰ ਕੀਤਾ ਜਾਵੇਗਾ ਵਿਕਸਤ : ਭਗਵੰਤ ਮਾਨ

Leave a Reply

Your email address will not be published. Required fields are marked *