Punjab-Police

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਕੀਤੀ ਛਾਪੇਮਾਰੀ

70 ਮਾਮਲੇ ਦਰਜ, 84 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ, 10 ਦਸੰਬਰ : ਅੱਜ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 284ਵੇਂ ਦਿਨ ਪੰਜਾਬ ਪੁਲਿਸ ਨੇ 339 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਛਾਪੇਮਾਰੀ ਉਪਰੰਤ ਸੂਬੇ ਭਰ ‘ਚ 70 ਐਫ.ਆਈ.ਆਰ ਦਰਜ ਕਰ ਕੇ 84 ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ । ਪੰਜਾਬ ਪੁਲਿਸ ਮੁਤਾਬਕ ਇਸ ਨਾਲ 284 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ।
ਪੁਲਿਸ ਦੀ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਤੋਂ 4 ਕਿੱਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿੱਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਪੁਲਿਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 339 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More : ਭਾਰਤੀ ਨੇ ਅਰਜਨਟੀਨਾ ਨੂੰ 4-2 ਨਾਲ ਹਰਾਇਆ

Leave a Reply

Your email address will not be published. Required fields are marked *