ਪ੍ਰਸ਼ਾਸਨ ਵਿਰੁੱਧ ਦਿੱਤਾ ਧਰਨਾ
ਬਟਾਲਾ, 15 ਦਸੰਬਰ : ਅੱਜ ਬਟਾਲਾ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮ ਨੂੰ ਰੋਕ ਕੇ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਦਿੱਤਾ ਗਿਆ।
ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਕਿਹਾ ਕਿ ਪਿੰਡ ਰੰਗੜ ਨੰਗਲ ’ਚ ਨੈਸ਼ਨਲ ਹਾਈਵੇ ਬਣਾਉਣ ਦਾ ਕੰਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੈਸੇ ਕਿਸਾਨਾਂ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਦਿੱਤੇ ਜਾਣਗੇ ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੈਸੇ ਨਹੀਂ ਕੀਤੇ ਗਏ, ਜਿਸਦੇ ਚਲਦਿਆਂ ਅੱਜ ਕਿਸਾਨਾਂ ਵਲੋਂ ਪਿੰਡ ਅੰਮੋਨੰਗਲ ’ਚ ਨੈਸ਼ਨਲ ਹਾਈਵੇ ਦਾ ਕੰਮ ਰੋ ਕੇ ਪ੍ਰਸ਼ਾਸਨ ਦੇ ਵਿਰੁੱਧ ਧਰਨਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਕੱਲ ਮਹਿਤਾ ਤੋਂ ਬਟਾਲਾ ਤੱਕ ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮ ਨੂੰ ਰੋਕਿਆ ਜਾਵੇਗਾ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
Read More : ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
