ਚੰਡੀਗੜ੍ਹ, 17 ਦਸੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਦਲਿਤਾਂ, ਵਿਦਿਆਰਥੀਆਂ, ਮੁਲਾਜ਼ਮ ਵਰਗ ਤੇ ਰਾਖਵੇਂਕਰਨ ਦੇ ਮੁੱਦਿਆਂ ’ਤੇ ਗੰਭੀਰ ਚਿੰਤਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਦੇਸ਼ ਦੀ ਰਾਜਨੀਤੀ ’ਚ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਮੁੱਦਿਆਂ ਦੀ ਗੱਲ ਚੱਲੀ, ਜੋ ਆਮ ਗ਼ਰੀਬਾਂ, ਮਜ਼ਲੂਮਾਂ, ਦਲਿਤਾਂ ਤੇ ਪੱਛੜੇ ਵਰਗਾਂ ਦੀ ਪਹਿਲੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਮੈਨੂੰ ਅਜਿਹਾ ਬਲ ਬਖ਼ਸ਼ਣ ਕਿ ਹਰ ਪੰਜਾਬੀ ਦੇ ਇਨਸਾਫ਼ ਲਈ ਲੜ ਸਕਾਂ।
Read More : ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤ
