Speaker Sandhavan

ਸਿੱਖ ਰਹੁ-ਰੀਤਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ ‘ਵੀਰ ਬਾਲ ਦਿਵਸ’ : ਕੁਲਤਾਰ ਸੰਧਵਾਂ

ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਨੂੰ ‘ਵੀਰ ਬਾਲ ਦਿਵਸ’ ਨਾਂ ਦੇਣ ਨੂੰ ਸਿੱਖ ਰਹੁ-ਰੀਤਾਂ ਤੇ ਸਿਧਾਂਤਾਂ ਦੇ ਉਲਟ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ’ਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ। ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇਕ ਦੇਸ਼, ਭਾਈਚਾਰੇ ਜਾਂ ਇਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਂ ਸਬੰਧੀ ਢੁਕਵਾਂ ਫ਼ੈਸਲਾ ਲੈਣਗੇ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵੀਰ ਗਾਥਾ ਸਾਡੇ ਬੱਚਿਆਂ ਦੇ ਮਨਾਂ ’ਚ ਉਤਰੇਗੀ ਅਤੇ ਨਾਲ ਹੀ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਕਾਇਮ ਰਹੇਗਾ।

Read More : ਵਾਈ-ਫਾਈ ਠੀਕ ਕਰਨ ਆਏ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

Leave a Reply

Your email address will not be published. Required fields are marked *