Harpal Cheema

‘ਰੰਗਲਾ ਪੰਜਾਬ’ ਨੂੰ ਮਿਲਿਆ ਹੁਲਾਰਾ : ਹਰਪਾਲ ਚੀਮਾ

ਕਿਹਾ-ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 20 ਦਸੰਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2025 ਨੂੰ ਮਜ਼ਬੂਤ ਵਿੱਤੀ ਪ੍ਰਬੰਧਣ, ਬੁਨਿਆਦੀ ਢਾਂਚਾ ਨਿਵੇਸ਼ ਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ ਸਗੋਂ ਨਵੀਨਤਾ ਦਾ ਸੰਚਾਲਕ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ) ਦੇ ਕਰਜ਼ਾ ਮਾਫ਼ੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ਼ਾ ਮਾਫ਼ੀ ਦਾ, ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 292 ਕਰੋੜ ਰੁਪਏ ਜਾਰੀ ਕੀਤੇ, ਜਿਸ ਤਹਿਤ ਹਰੇਕ ਹਲਕੇ ਨੂੰ ਆਪਣੀਆਂ ਸਥਾਨਕ ਲੋੜਾਂ ਤੁਰੰਤ ਪੂਰੀਆਂ ਕਰਨ ਲਈ 2.5 ਕਰੋੜ ਰੁਪਏ ਦਿੱਤੇ ਗਏ। ਇਸ ਸਾਲ 5,338 ਕਰੋੜ ਰੁਪਏ ਦੀ ਲਾਗਤ ਨਾਲ 2,832 ਕਿਲੋਮੀਟਰ ਪਲਾਨ ਸੜਕਾਂ ਅਤੇ 7,767 ਕਿਲੋਮੀਟਰ ਲਿੰਕ ਸੜਕਾਂ ਬਣਾਈਆਂ ਗਈਆਂ।

ਇਸ ਦੇ ਨਾਲ ਹੀ ਮੰਡੀ ਬੋਰਡ ਵੱਲੋਂ 4,275 ਕਰੋੜ ਰੁਪਏ ਦੇ ਨਿਵੇਸ਼ ਨਾਲ 12,361 ਕਿਲੋਮੀਟਰ ਨਵੀਆਂ ਪੇਂਡੂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਤੰਦਰੁਸਤ ਸਿਹਤ ਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ’ਚ ਵਿਸ਼ਵ ਪੱਧਰੀ ਖੇਡ ਮੈਦਾਨਾਂ ਦੀ ਉਸਾਰੀ ਵਾਸਤੇ 500 ਕਰੋੜ ਰੁਪਏ ਰੱਖੇ ਗਏ ਹਨ।

Read More : ਪਵਿੱਤਰ ਸ਼ਹਿਰਾਂ ’ਚ ਦੇਵਾਂਗੇ ਹਰ ਤਰ੍ਹਾਂ ਦੀ ਸਹੂਲਤ : ਭਗਵੰਤ ਮਾਨ

Leave a Reply

Your email address will not be published. Required fields are marked *