ਚੰਡੀਗੜ੍ਹ 22 ਦਸੰਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਅਹਿਮ ਕਦਮ ਚੁੱਕਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। ਇਸ SIT ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ, ਜਦਕਿ ਏਆਈਜੀ ਜਗਤਪ੍ਰੀਤ ਸਿੰਘ ਮੋਹਾਲੀ ਨੂੰ ਟੀਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਪੰਜ ਮੈਂਬਰੀ ਕਮੇਟੀ ਇਸ ਸੰਵੇਦਨਸ਼ੀਲ ਮਾਮਲੇ ਦੀ ਡੂੰਘੀ ਅਤੇ ਨਿਰਪੱਖ ਜਾਂਚ ਕਰੇਗੀ।
ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਪਹਿਲਾਂ ਹੀ 16 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

Read More : ਹਰਜੋਤ ਬੈਂਸ ਵੱਲੋਂ 25 ਸਕੂਲਾਂ ਵਿਚ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
