ਕਿਹਾ-ਕ੍ਰਿਸਮਸ ਦਾ ਤਿਉਹਾਰ ਸਾਨੂੰ ਸ਼ਾਂਤੀ, ਦਇਆ, ਪਿਆਰ, ਸਦਭਾਵਨਾ ਅਤੇ ਮਾਫ਼ੀ ਦਾ ਸੰਦੇਸ਼ ਦਿੰਦਾ
ਚੰਡੀਗੜ੍ਹ 25 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕ੍ਰਿਸਮਸ ਦੇ ਸ਼ੁਭ ਮੌਕੇ ‘ਤੇ ਪੰਜਾਬੀਆਂ ਸਮੇਤ ਦੁਨੀਆਂ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਸ਼ਾਂਤੀ, ਦਇਆ, ਪਿਆਰ, ਸਦਭਾਵਨਾ ਅਤੇ ਮਾਫ਼ੀ ਦਾ ਸੰਦੇਸ਼ ਦਿੰਦਾ ਹੈ।
ਉਨ੍ਹਾਂ ਪ੍ਰਾਰਥਨਾ ਕੀਤੀ ਕਿ ਪ੍ਰਮਾਤਮਾ ਸਾਰੇ ਪੰਜਾਬ ਵਾਸੀਆਂ ਦੇ ਜੀਵਨ ਨੂੰ ਸ਼ਾਂਤੀ, ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸਾਰੇ ਸੁਪਨਿਆਂ ਨੂੰ ਪੂਰਾ ਕਰੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਪ੍ਰਭੂ ਯਿਸੂ ਮਸੀਹ ਦੁਆਰਾ ਦਿਖਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।
Read More : ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨਾਂ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਕੀਤੀ ਨਿਰਧਾਰਤ : ਚੀਮਾ
