ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯੁੱਗਾਂ ਤੱਕ ਮਨੁੱਖਤਾ ਨੂੰ ਰਾਹ ਦਿਖਾਉਂਦੀ ਰਹੇਗੀ : ਨਾਇਬ ਸੈਣੀ
ਫਤਹਿਗੜ੍ਹ ਸਾਹਿਬ, 25 ਦਸੰਬਰ : ਸ਼ਹੀਦੀ ਜੋੜ ਮੇਲੇ ਦੇ ਪਾਵਨ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਦੇ ਜੱਥੇ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਉਹ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਵਿਖੇ ਵੀ ਨਤਮਸਤਕ ਹੋਏ। ਦੋਵੇਂ ਆਗੂਆਂ ਨੇ ਗੁਰੂ ਘਰ ’ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ’ਚ ਬੇਮਿਸਾਲ ਹੈ, ਜੋ ਸੱਚ, ਧਰਮ ਅਤੇ ਇਨਸਾਫ਼ ਲਈ ਅਡਿੱਗ ਰਹਿਣ ਦੀ ਸਦੀਵੀ ਪ੍ਰੇਰਣਾ ਦਿੰਦੀ ਹੈ।
ਇਸ ਮੌਕੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ. ਨੇ ਮੁੱਖ ਮੰਤਰੀ ਨਇਬ ਸਿੰਘ ਸੈਣੀ, ਅਸ਼ਵਨੀ ਸ਼ਰਮਾ, ਗੁਰਜੀਤ ਸਿੰਘ ਰਾਣਾ ਸੋਢੀ, ਡਾ. ਹਰਬੰਸ ਲਾਲ, ਦੀਦਾਰ ਸਿੰਘ ਭੱਟੀ ਦਾ ਸਨਮਾਨ ਕੀਤਾ । ਇਸ ਮੌਕੇ ਕੰਵਰਪਾਲ ਸਿੰਘ ਟੌਹੜਾ, ਸੁਖਦੇਵ ਸਿੰਘ ਰਾਜ, ਸੁਖਬੀਰ ਸਿੰਘ ਸ਼ਾਲੀਮਾਰ, ਮਨਮੋਹਨ ਸਿੰਘ ਭਾਗੋਵਾਲੀਆ ਆਦਿ ਹਾਜਰ ਸਨ।
Read More : ਰਾਜਪਾਲ ਕਟਾਰੀਆ ਨੂੰ ਖੱਤਰੀ ਕਰਨੀ ਸੈਨਾ ਨੇ ਦਿੱਤੀ ਧਮਕੀ
