Punjab-Police

ਪੁਲਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 41,881 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ

ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਲਗਾਤਾਰ 300ਵੇਂ ਦਿਨ ਸੂਬੇ ਭਰ ਦੀਆਂ 327 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਸੂਬੇ ਭਰ ‘ਚ 63 ਐਫ.ਆਈ.ਆਰ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਅੰਕੜਿਆਂ ਮੁਤਾਬਕ ਇਸ ਨਾਲ 300 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ।

ਪੰਜਾਬ ਪੁਲਿਸ ਮੁਤਾਬਕ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.8 ਕਿੱਲੋ ਹੈਰੋਇਨ, 1 ਕਿੱਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਪੁਲਿਸ ਕਾਰਵਾਈ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 327 ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 360 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।ਪੰਜਾਬ ਪੁਲਿਸ ਵੱਲੋਂ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ ਹੈ।

Read More : ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਕੀਤੇ ਸੁਧਾਰਾਂ ਬਾਰੇ ਸਾਂਝੇ ਵੇਰਵੇ

Leave a Reply

Your email address will not be published. Required fields are marked *