ਹਰਜੋਤ ਸਿੰਘ ਬੈਂਸ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ‘ਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਿਆ : ਹਰਜੋਤ ਬੈਂਸ

ਕਿਹਾ-‘ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ‘ਚ ਅਹਿਮ ਬਦਲਾਅ ਲਿਆਂਦੇ

ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ‘ਚ ਅਹਿਮ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ । ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਲਾਸਰੂਮ ਬਣਾਏ ਜਾ ਰਹੇ ਹਨ |

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ। ਉਨ੍ਹਾਂ ਕਿਹਾ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ‘ਚ ਅਹਿਮ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ‘ਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਿਆ ਹੈ |

ਹਰਜੋਤ ਬੈਂਸ ਦੇ ਮੁਤਾਬਕ ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ।

ਸਰਕਾਰ ਮੁਤਾਬਕ ਪੰਜਾਬ ਨੇ ਸਾਲ 2025-26 ਦੇ ਸੈਸ਼ਨ ‘ਚ 11ਵੀਂ ਜਮਾਤ ‘ਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਕੇ ਕੌਮੀ ਪੱਧਰ’ਤੇ ਇੱਕ ਵਿਲੱਖਣ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ ਦਰਮਿਆਨ ਇੱਕ ਉੱਦਮੀ ਭਾਵਨਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ‘ਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਛੋਟੇ ਉੱਦਮ ਪੈਦਾ ਹੋਣ ਲੱਗੇ | ਇਸ ਨਾਲ ਵਿਦਿਆਰਥੀਆਂ ‘ਚ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਸਿਰਜਣ ਦੀ ਮਾਨਸਿਕਤਾ ਪੈਦਾ ਹੋਣ ਲੱਗੀ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ‘ਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਇੱਕ ਮੋਹਰੀ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਹੈ। ਇਹ ਪਾਠਕ੍ਰਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ 8 ਲੱਖ ਤੋਂ ਵੱਧ ਵਿਦਿਆਰਥੀ ਨੂੰ ਪੀਅਰ ਲੀਡਰਸ਼ਿਪ ਅਤੇ ਮਨੋਵਿਗਿਆਨਕ ਮਜ਼ਬੂਤੀ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰੱਖਣ ਦੇ ਨਾਲ ਨਾਲ ਸਕੂਲਾਂ ਨੂੰ ਤੰਦਰੁਸਤੀ ਦੇ ਕੇਂਦਰ ਬਣਾਉਂਦਾ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ‘ਚ ਵੱਡੇ ਪੱਧਰ ‘ਤੇ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨੂੰ ਸ਼ਾਮਲ ਕੀਤਾ ਹੈ। ਇਸ ਸਬੰਧੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਹੈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਹੈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਵਿਦਿਆਰਥੀਆਂ ਨੂੰ ਸੀਨੀਅਰ ਅਫਸਰਾਂ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਕਰੀਅਰ ਬਣਾਉਣ ਦੇ ਯੋਗ ਬਣਾਉਣ ਲਈ ਲੋੜੀਂਦਾ ਮਾਰਗਦਰਸ਼ਨ ਮਿਲਦਾ ਹੈ।

ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਇਕ ਸਾਮਾਨ ਕਰੀਅਰ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹਾਲ ਹੀ ‘ਚ ਆਪਣੇ ਪਬਲਿਕ ਸਕੂਲ ਸਿਸਟਮ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਕਰੀਅਰ ਗਾਈਡੈਂਸ ਨੂੰ ਸ਼ਾਮਲ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਪਾਇਲਟ ਪੜਾਅ ਤਹਿਤ, ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਤ ਸਕੂਲਾਂ ‘ਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਂ ਦਾ ਉਦਘਾਟਨ ਕੀਤਾ ਗਿਆ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਇੰਗਲਿਸ਼ ਐਜ” ਪ੍ਰੋਗਰਾਮ ਹੁਣ ਇੱਕ ਸੰਸਥਾ ਦਾ ਰੂਪ ਲੈ ਚੁੱਕਿਆ ਹੈ, ਜਿਸ ਨੇ 500 ਸਕੂਲਾਂ ‘ਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ‘ਚ ਆਤਮਵਿਸ਼ਵਾਸੀ ਬਣਾ ਦਿੱਤਾ ਹੈ |

ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ 118 ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਸਕੂਲਾਂ ‘ਚ ਸਟਾਫ ਨੂੰ ਹੋਰ ਮਜ਼ਬੂਤ ਕਰਦਿਆਂ 12,316 ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ, 13,765 ਨਵੇਂ ਅਧਿਆਪਕ ਭਰਤੀ ਕੀਤੇ ਅਤੇ ਸਰਕਾਰੀ ਸਕੂਲਾਂ ਲਈ 1,908 ਕੈਂਪਸ ਮੈਨੇਜਰ ਅਤੇ 1,316 ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ।

Read More : ਐੱਸ.ਐੱਸ.ਪੀ. ਲਖਬੀਰ ਸਿੰਘ ਮੁਅੱਤਲ

Leave a Reply

Your email address will not be published. Required fields are marked *