ਖੇਤੀਬਾੜੀ ਕੰਮ ਲਈ ਰੱਖੇ ਪ੍ਰਵਾਸੀ ਮਜ਼ਦੂਰ ਨੇ ਮਾਲਕ ਦੀ ਕੀਤੀ ਹੱਤਿਆ

ਫਗਵਾੜਾ. 28 ਦਸੰਬਰ : ਸ਼ਹਿਰ ਫਗਵਾੜਾ ਦੇ ਨਜ਼ਦੀਕ ਪੈਂਦੇ ਪਿੰਡ ਮੰਡਾਲੀ ‘ਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵਲੋਂ ਕਥਿਤ ਤੌਰ ‘ਤੇ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖ਼ਮੀ ਹੋ ਗਿਆ, ਜਿਸ ਦੀ ਬਾਅਦ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਦਵਿੰਦਰ ਸਿੰਘ ਨਾਲ ਘਰ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ। ਜਦੋਂ ਉਨ੍ਹਾਂ ਦੇ ਪਤੀ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਵਿੱਚ ਆ ਕੇ ਹੱਥੋਪਾਈ ਕੀਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਦੌਰਾਨ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ।

ਸਿਵਲ ਹਸਪਤਾਲ ਵਿਚ ਐਮਰਜੈਂਸੀ ਡਿਊਟੀ ‘ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read More : ਐੱਸ.ਐੱਚ.ਓ. ਦਲਜੀਤ ਸਿੰਘ ਮੁਅੱਤਲ

Leave a Reply

Your email address will not be published. Required fields are marked *