ਰਾਏਕੋਟ, 29 ਦਸੰਬਰ : ਰਾਏਕੋਟ ਵਿਚ ਬਰਨਾਲਾ ਚੌਕ ਨੇੜੇ ਸਥਿਤ ਇਕ ਹੋਟਲ ਦੇ ਕਮਰੇ ਵਿਚ ਇਕ ਨੌਜਵਾਨ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਵੀਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਜਲਾਲਦੀਵਾਲ ਦਾ ਰਹਿਣ ਵਾਲਾ ਸੀ ਅਤੇ ਬੀਤੀ ਰਾਤ ਹੀ ਉਹ ਆਪਣੀ ਕਾਰ ਰਾਹੀਂ ਰਾਏਕੋਟ ਦੇ ਸਿਮਰ ਹੋਟਲ ਵਿਚ ਠਹਿਰਿਆ ਸੀ, ਜਿਸ ਦੀ ਅੱਜ ਸਵੇਰੇ ਕਮਰੇ ਵਿਚੋਂ ਲਹੂ-ਲੁਹਾਨ ਲਾਸ਼ ਬਰਾਮਦ ਹੋਈ।
ਸੂਚਨਾ ਮਿਲਣ ’ਤੇ ਰਾਏਕੋਟ ਥਾਣਾ ਸਿਟੀ ਪੁਲਸ ਦੇ ਐੱਸ. ਐੱਚ. ਓ. ਗੁਰਸੇਵਕ ਸਿੰਘ ਤੇ ਡੀ. ਐੱਸ. ਪੀ. ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ।
ਡੀ. ਐੱਸ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਕੇਸ ਖੁਦਕੁਸ਼ੀ ਦਾ ਲੱਗਦਾ ਹੈ। ਮ੍ਰਿਤਕ ਨੌਜਵਾਨ ਦਾ ਇਸ ਤੋਂ ਪਹਿਲਾਂ ਵੀ ਹੋਟਲ ਵਿਚ ਆਉਣਾ-ਜਾਣਾ ਸੀ। ਜ਼ਿਕਰਯੋਗ ਹੈ ਕਿ ਗੁਰਬੀਰ ਦਾ ਅਗਲੇ ਮਹੀਨੇ 16 ਤਰੀਕ ਨੂੰ ਵਿਆਹ ਵੀ ਸੀ।
Read More : 5.11 ਕਿਲੋਗ੍ਰਾਮ ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
