ਕਿਹਾ : 30 ਦਸੰਬਰ ਨੂੰ ਸੰਗਤਾਂ ਸਾਹਮਣੇ ਰੱਖਾਂਗੇ ਤੱਥਾਂ ਸਹਿਤ ਜਾਣਕਾਰੀ
ਅੰਮ੍ਰਿਤਸਰ, 29 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ।
ਉਨ੍ਹਾਂ ਕਿਹਾ ਕਿ ਲੰਘੇ ਕੱਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ ਸੀ ਕਿ ਇਸ ਮਾਮਲੇ ’ਤੇ ਕੋਈ ਵੀ ਸਿਆਸਤ ਕਰਨ ਦੀ ਕੁਤਾਹੀ ਨਾ ਕਰੇ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁੱਖ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
Read More : 10ਵੀਂ ਤੇ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 2 ਫਰਵਰੀ ਤੋਂ
