ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 29 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।
ਇਸ ਸਮੀਖਿਆ ਬੈਠਕ ਦੌਰਾਨ ਤਰੁਨਪ੍ਰੀਤ ਸੌਂਦ ਨੇ ਨਿਰਮਾਣ ਅਧੀਨ 3100 ਮਾਡਲ ਖੇਡ ਮੈਦਾਨਾਂ ਅਤੇ ਨਿਰਮਾਣ ਅਧੀਨ 500 ਪੰਚਾਇਤ ਘਰਾਂ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਨਿਰਮਾਣ ਅਧੀਨ 1100 ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਬੈਠਕ ਦੌਰਾਨ ਮੰਤਰੀ ਨੇ ਚੱਲ ਰਹੇ ਕਈ ਹੋਰ ਵੱਡੇ ਅਤੇ ਛੋਟੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ।
ਬੈਠਕ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਇੰਜੀਨੀਅਰ ਕਰਨਪਾਲ ਸਿੰਘ ਚਾਹਲ ਹਾਜ਼ਰ ਸਨ।
Read More : ਸਰਕਾਰ ਨੇ ਗਰਭਵਤੀ ਔਰਤਾਂ ਨੂੰ 26.06 ਕਰੋੜ ਦੀ ਦਿੱਤੀ ਸਹਾਇਤਾ : ਬਲਜੀਤ ਕੌਰ
