ਅੰਮ੍ਰਿਤਸਰ

ਹੈਰੋਇਨ ਤੇ ਆਈ.ਸੀ.ਈ. ਸਪਲਾਈ ਚੇਨ ਦਾ ਪਰਦਾਫਾਸ਼, 7 ਗ੍ਰਿਫਤਾਰ

4 ਕਿਲੋ ਹੈਰੋਇਨ, 1 ਕਿਲੋ ਆਈ. ਸੀ. ਈ. ਤੇ ਇਕ ਗਲੌਕ ਪਿਸਤੌਲ ਬਰਾਮਦ

ਅੰਮ੍ਰਿਤਸਰ, 30 ਦਸੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 7 ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ’ਤੇ ਆਈ. ਸੀ. ਈ. ਕਿਹਾ ਜਾਂਦਾ) ਅਤੇ ਇਕ 9 ਐੱਮ. ਐੱਮ. ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਅਾਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰੀਤ ਸਿੰਘ (20), ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਦਵਿੰਦਰ ਸਿੰਘ ਉਰਫ਼ ਬਾਊ (33) ਅਤੇ ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਮਨਦੀਪ ਸਿੰਘ (24) ਵਜੋਂ ਹੋਈ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਐੱਫ. ਆਈ. ਆਰ ਨੰਬਰ 272 ਮਿਤੀ 23-12-2025 ਨੂੰ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐੱਫ. ਆਈ. ਆਰ. ਨੰਬਰ 279 ਮਿਤੀ 27-12-2025 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-ਸੀ ਤੇ 29 ਅਧੀਨ ਦਰਜ ਕੀਤੇ ਗਏ ਹਨ।

Read More : ਸਾਬਕਾ ਵਧੀਕ ਐਡਵੋਕੇਟ ਜਨਰਲ ਦੀ ਪਤਨੀ ਦਾ ਕਤਲ

Leave a Reply

Your email address will not be published. Required fields are marked *