Satinder Singh Kohli

328 ਲਾਪਤਾ ਸਰੂਪਾਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਸਤਿੰਦਰ ਕੋਹਲੀ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ’ਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀ. ਏ.) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਦਰਜ ਮਾਮਲੇ ’ਚ ਐੱਸ. ਆਈ. ਟੀ. ਨੇ ਚੰਡੀਗੜ੍ਹ ਦੇ ਇਕ ਹੋਟਲ ’ਚੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਤੇ ਲਾਪਤਾ ਸਰੂਪਾਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਸ ਨੇ 16 ਜਣਿਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਤੇ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ। ਸਾਰੇ 16 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ।

ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫ਼ਤਾਰੀ ਵਾਰੰਟ ਪਹਿਲਾਂ ਹੀ ਜਾਰੀ ਹੋ ਚੁੱਕੇ ਸਨ, ਜੋ ਪੁਲਸ ਤੋਂ ਬਚਣ ਲਈ ਚੰਡੀਗੜ੍ਹ ਦੇ ਇਕ ਹੋਟਲ ’ਚ ਰੁਕਿਆ ਹੋਇਆ ਸੀ।

Read More : 30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Leave a Reply

Your email address will not be published. Required fields are marked *