Bhagwant-Mann

ਮੁੱਖ ਮੰਤਰੀ ਨੇ ਸਾਲ-2026 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 3 ਜਨਵਰੀ : ਬੀਤੇ ਦਿਨ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ | ਇਹ ਪੰਜਾਬ ਸਰਕਾਰ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਸੰਸਥਾਗਤ ਪ੍ਰਕਾਸ਼ਨ ਹੈ।

Bhagwant-Mann

ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਲੇਆਉਟ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਸੀ ਅਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਕੰਟਰੋਲਰ ਦੁਆਰਾ ਛਾਪਿਆ ਗਿਆ ਸੀ।

ਇਸ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Read More : ਬੱਬਰ ਖਾਲਸਾ ਨੇ ਨਾਲਾਗੜ੍ਹ ਥਾਣੇ ਨੇੜੇ ਧਮਾਕੇ ਦੀ ਲਈ ਜ਼ਿੰਮੇਵਾਰੀ

Leave a Reply

Your email address will not be published. Required fields are marked *