ਤਰਨ ਤਾਰਨ, 3 ਜਨਵਰੀ : ਨਸ਼ੇ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਨਾਮ ਤੇ ਔਰਤ ਕੋਲੋਂ 3.20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਏ. ਐੱਸ. ਆਈ. ਵਿਨੋਦ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਕੇਸ ਵਿੱਚ ਕੋਮਲਪ੍ਰੀਤ ਕੌਰ ਉਪਰ ਦਬਾਅ ਬਣਾ ਕੇ ਪੁਲਿਸ ਨੂੰ ਰਿਸ਼ਵਤ ਦਿਵਾਉਣ ਵਾਲੇ ਸਰਪੰਚ ਸਤਿਨਾਮ ਸਿੰਘ ਨੂੰ ਵੀ ਪਿੰਡ ਮਾਨਵਾਲਾ ਤੋਂ ਕਾਬੂ ਕੀਤਾ ਗਿਆ ਹੈ।
ਜ਼ਿਲਾ ਤਰਨ ਤਾਰਨ ਦੇ ਪਿੰਡ ਢੋਟੀਆਂ ਦੀ ਰਹਿਣ ਵਾਲੀ ਕੋਮਲਪ੍ਰੀਤ ਕੌਰ ਨੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅਤੇ ਤਰਨ ਤਾਰਨ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਕੀਤੀ ਗਈ ਸੀ। ਇਸ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ ਵਿੱਚ ਨੌਕਰੀ ਕਰ ਰਹੇ ਏ. ਐੱਸ. ਆਈ. ਵਿਨੋਦ ਕੁਮਾਰ ਨੂੰ ਨਸ਼ੇ ਦੇ ਮਾਮਲੇ ਵਿੱਚ ਉਕਤ ਔਰਤ ਦੇ ਦੋਸਤ ਨੂੰ ਫਸਾਉਣ ਦੇ ਨਾਮ ’ਤੇ ਰਿਸ਼ਵਤ ਲੈਣ ਦੇ ਮਾਮਲੇ ’ਚ ਮੁਅੱਤਲ ਕਰ ਦਿੱਤਾ ਗਿਆ ਹੈ।
Read More : ਮੁੱਖ ਮੰਤਰੀ ਨੇ ਸਾਲ-2026 ਲਈ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਕੀਤਾ ਜਾਰੀ
