ਸੁਨਾਮ ਊਧਮ ਸਿੰਘ ਵਾਲਾ

ਅਮਨ ਅਰੋੜਾ ਵੱਲੋਂ ਸੁਨਾਮ ’ਚ 3.68 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਿਹਾ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਸਨੇਹ ਅਤੇ ਪਿਆਰ ਦਾ ਮੁੱਲ ਮੋੜਨ ਲਈ ਯਤਨਸ਼ੀਲ ਹਾਂ

ਸੁਨਾਮ, 3 ਜਨਵਰੀ : ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ |ਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਬੀਤੇ ਦਿਨੀਂ ਸ਼ਹਿਰ ਸੁਨਾਮ ਦੇ ਵੱਖ-ਵੱਖ ਵਾਰਡਾਂ ’ਚ 3 ਕਰੋੜ 68 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਵਿਅਕਤੀ ਤੱਕ ਵਿਕਾਸ ਦੀ ਲਹਿਰ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਬੇਪਨਾਹ ਪਿਆਰ ਅਤੇ ਸਹਿਯੋਗ ਦਾ ਮੁੱਲ ਮੋੜਨ ਲਈ ਉਹ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੇ ਹਨ। ਇਹ ਵਿਕਾਸ ਕਾਰਜ ਸ਼ਹਿਰ ਦੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ’ਚ ਸਤੀ ਸ਼ਿਵਾਲਾ ਮੰਦਰ ਜਖੇਪਲ ਰੋਡ ਵਿਖੇ 13.78 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਮਰਿਆਂ ਦਾ ਉਦਘਾਟਨ, ਫਤਿਹ ਨਗਰ ਬਖਸ਼ੀਵਾਲਾ ਮੋੜ ਵਿਖੇ ਵਾਰਡ ਨੰਬਰ 8, 9 ਅਤੇ 10 ਵਿਚ 1 ਕਰੋੜ 47 ਲੱਖ ਰੁਪਏ ਨਾਲ ਗਲੀਆਂ-ਨਾਲੀਆਂ ਅਤੇ ਟਾਈਲਾਂ ਲਗਾਉਣ ਦੇ ਨਵੇਂ ਕੰਮਾਂ ਦੀ ਸ਼ੁਰੂਆਤ, ਪੀਰ ਬੰਨਾ ਬਨੋਈ ਰੋਡ ਨੇੜੇ ਐਚ-9 ਹੋਟਲ ਵਿਖੇ ਵਾਰਡ ਨੰਬਰ 22 ’ਚ 40.43 ਲੱਖ ਰੁਪਏ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ, ਰੇਗਰ ਧਰਮਸ਼ਾਲਾ ਵਿਖੇ ਵਾਰਡ ਨੰਬਰ 13 ਵਿੱਚ 43.26 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕੰਮਾਂ ਦੀ ਸ਼ੁਰੂਆਤ, ਗੀਤਾ ਭਵਨ ਰੋਡ ‘ਤੇ 12 ਲੱਖ ਰੁਪਏ ਨਾਲ ਗੇਟ ਦਾ ਨੀਂਹ ਪੱਥਰ ਅਤੇ ਚੌਕ ਮਹੰਤਾਂ ਦਾ ਡੇਰਾ ਵਿਖੇ ਵਾਰਡ ਨੰਬਰ 2, 5 ਅਤੇ 7 ਵਿੱਚ 1 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸ਼ਾਮਲ ਹੈ।

ਮੰਤਰੀ ਅਰੋੜਾ ਨੇ ਕਿਹਾ ਕਿ ਇਹ ਕਾਰਜ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਉਣਗੇ ਬਲਕਿ ਗਲੀਆਂ-ਨਾਲੀਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰ ਕੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾਉਣਗੇ। ਇਸ ਮੌਕੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ ਆਦਿ ਹਾਜ਼ਰ ਸਨ।

Read More : ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਤੇ ਟੇਬਲ ਕੈਲੰਡਰ ਜਾਰੀ

Leave a Reply

Your email address will not be published. Required fields are marked *