arrests

ਯੁੱਧ ਨਸ਼ਿਆਂ ਵਿਰੁੱਧ : 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

Read More : ਕਲਾ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਰਤਨ, ਮਾਤ ਭਾਸ਼ਾ ਅਤੇ ਪੰਜਾਬ ਗੌਰਵ ਸਨਮਾਨਾਂ ਦਾ ਐਲਾਨ

Leave a Reply

Your email address will not be published. Required fields are marked *