ਡਿਪਟੀ ਸਪੀਕਰ

ਡਿਪਟੀ ਸਪੀਕਰ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਨਵੀਆਂ ਲਿੰਕ ਸੜਕਾਂ ਪਿੰਡਾਂ ਦਾ ਆਪਸੀ ਸੰਪਰਕ ਸੁਧਾਰਨ ਤੇ ਖੇਤੀ ਆਰਥਿਕਤਾ ਨੂੰ ਮਜ਼ਬੂਤ ਕਰਨਗੀਆਂ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ, 7 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਜੈਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ।

ਉਦਘਾਟਨ ਸਮਾਗਮ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਨ੍ਹਾਂ 28 ਪਿੰਡਾਂ ਦੀਆਂ ਲਿੰਕ ਸੜਕਾਂ ਦੇ ਤਿਆਰ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਮਿਲੇਗੀ, ਵਿਦਿਆਰਥੀਆਂ ਲਈ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚ ਆਸਾਨ ਹੋਵੇਗੀ ਅਤੇ ਆਮ ਲੋਕਾਂ ਦਾ ਸਮਾਂ ਤੇ ਖਰਚ ਦੋਵੇਂ ਬਚਣਗੇ।

ਉਨ੍ਹਾਂ ਕਿਹਾ ਕਿ ਮਜ਼ਬੂਤ ਸੜਕਾਂ ਨਾ ਸਿਰਫ਼ ਵਿਕਾਸ ਦਾ ਪ੍ਰਤੀਕ ਹੁੰਦੀਆਂ ਹਨ, ਸਗੋਂ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ, ਇਸ ਸਬੰਧੀ ਉਨ੍ਹਾਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਚਾਹੇ ਸਿੱਖਿਆ ਹੋਵੇ, ਸਿਹਤ ਸਹੂਲਤਾਂ, ਪਾਣੀ, ਬਿਜਲੀ ਜਾਂ ਸੜਕਾਂ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਡਿਪਟੀ ਸਪੀਕਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ ਅਤੇ ਹਲਕਾ ਗੜ੍ਹਸ਼ੰਕਰ ਨੂੰ ਵਿਕਾਸ ਪੱਖੋਂ ਇੱਕ ਮਾਡਲ ਹਲਕਾ ਬਣਾਇਆ ਜਾਵੇਗਾ।

Read More : ਇਕ ਸਾਲ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਛੱਤਬੀੜ ਚਿੜੀਆਘਰ ਦਾ ਕੀਤਾ ਦੌਰਾ

Leave a Reply

Your email address will not be published. Required fields are marked *