ਬੁਢਲਾਡਾ, 7 ਜਨਵਰੀ : ਸ਼ਹਿਰ ਬੁਢਲਾਡਾ ਦੇ ਬੱਸ ਸਟੈਂਡ ’ਤੇ ਵਰਨਾ ਗੱਡੀ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਟੈਟੂ ਆਰਟਿਸਟ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕਲਹਿਰੀ ਦਾ ਰਹਿਣ ਵਾਲਾ ਜਸ਼ਨਦੀਪ ਸਿੰਘ (19) ਆਪਣੇ ਦੋਸਤ ਹਰਵਿੰਦਰ ਸਿੰਘ ਨਾਲ ਬੱਸ ਸਟੈਂਡ ’ਤੇ ਖੜ੍ਹਾ ਸੀ ਕਿ ਅਚਾਨਕ ਕਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੋਕ ਜਸ਼ਨਦੀਪ ਨੂੰ ਤੁਰੰਤ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
ਇਸ ਮਾਮਲੇ ਦੀ ਸੀ. ਏ. ਸਟਾਫ ਮਾਨਸਾ ਦੇ ਇੰਚਾਰਜ ਬਲਕੌਰ ਸਿੰਘ ਜਾਂਚ ਕਰ ਰਹੇ ਹਨ। ਲਾਸ਼ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤੀ ਗਈ। ਵਰਨਣਯੋਗ ਹੈ ਕਿ ਮ੍ਰਿਤਕ ਜਸ਼ਨਦੀਪ ਸਿੰਘ ਆਨਲਾਈਨ ਟੈਟੂ ਬਣਾਉਣ ਦਾ ਕੰਮ ਕਰਦਾ ਸੀ, ਜਿਸ ਦਾ ਇਕ ਮਹੀਨੇ ਬਾਅਦ ਵਿਆਹ ਹੋਣਾ ਸੀ।
Read More : ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ 2 ਅੱਤਵਾਦੀ ਪਿਸਤੌਲ ਸਮੇਤ ਗ੍ਰਿਫਤਾਰ
