ਫਿਰੋਜ਼ਪੁਰ, 9 ਜਨਵਰੀ : ਸੀ. ਆਈ. ਏ. ਸਟਾਫ ਜ਼ੀਰਾ ਦੀ ਪੁਲਸ ਨੇ ਇੰਚਾਰਜ ਗੁਰਮੀਤ ਸਿੰਘ ਅਤੇ ਏ. ਐੱਸ. ਆਈ. ਬੋਹੜ ਸਿੰਘ ਦੀ ਅਗਵਾਈ ਹੇਠ 452 ਗ੍ਰਾਮ ਆਈਸ ਡਰੱਗ ਅਤੇ ਹਥਿਆਰਾਂ ਸਮੇਤ 2 ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ।
ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਬੋਹੜ ਸਿੰਘ ਦੀ ਅਗਵਾਈ ਹੇਠ ਸਟਾਫ ਜ਼ੀਰਾ ਦੀ ਪੁਲਸ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਫਿਰੋਜ਼ਪੁਰ-ਮੋਗਾ ਰੋਡ ਦੇ ਰਸਤੇ ਫਰੀਦਕੋਟ ਰੋਡ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਸਾਰਜ ਸਿੰਘ ਵਾਸੀ ਕਾਲੇ ਕੇ ਹਿਠਾੜ ਆਈਸ ਡਰੱਗ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਪਿੰਡ ਨਵਾਂ ਪੁਰਬਾ ਦੇ ਗੇਟ ਨੇੜੇ ਆਈਸ ਡਰੱਗ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਨੇ ਨਾਮਜ਼ਦ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ, ਜਿਸ ਤੋਂ 452 ਗ੍ਰਾਮ ਆਈਸ ਡਰੱਗ ਬਰਾਮਦ ਹੋਈ।
ਇਕ ਹੋਰ ਸੂਚਨਾ ’ਤੇ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ ਜ਼ੀਰਾ ਦੀ ਪੁਲਸ ਨੇ ਏ. ਐੱਸ. ਆਈ. ਦਿਲਬਾਗ ਸਿੰਘ ਦੀ ਅਗਵਾਈ ਹੇਠ ਵਲਟੋਹਾ ਬੱਸ ਸਟੈਂਡ ਨੇੜੇ ਸਰਵਨ ਪੁੱਤਰ ਤਰਸੇਮ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੋਂ ਤਿੰਨ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਸ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ’ਤੇ ਲਿਆ ਗਿਆ ਤੇ ਉਸ ਦੇ ਬੈਕਵਰਡ ਤੇ ਫਾਰਵਰਡ ਲਿੰਕ ਟਰੇਸ ਕਰਦੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਨਸ਼ਾ ਸਮੱਗਲਰ ਤਰਸੇਮ ਸਿੰਘ ਉਰਫ ਸੇਮਾ ਖਿਲਾਫ ਪਹਿਲਾਂ ਹੀ ਜ਼ਿਲਾ ਤਰਨਤਾਰਨ, ਜ਼ਿਲਾ ਮੋਗਾ ਅਤੇ ਜ਼ਿਲਾ ਫਿਰੋਜ਼ਪੁਰ ’ਚ ਹੈਰੋਇਨ ਬਰਾਮਦਗੀ ਸਬੰਧੀ ਤਿੰਨ ਮਾਮਲੇ ਚੱਲ ਰਹੇ ਹਨ।
Read More : ਐੱਸ.ਸੀ.ਕਮਿਸ਼ਨ ਨੇ ਪਟਿਆਲਾ ਦੇ ਐੱਸ.ਪੀ. ਅਤੇ ਡੀ.ਐੱਸ.ਪੀ. ਨੂੰ ਕੀਤਾ ਤਲਬ
