Bhagwant Mann

ਸ੍ਰੀ ਅਕਾਲ ਤਖਤ ਸਾਹਿਬ ਤੋਂ ਸਪੱਸ਼ਟੀਕਰਨ ਲਈ ਮੁੱਖ ਮੰਤਰੀ ਦੀ ਇਤਿਹਾਸਕ ਅਪੀਲ

15 ਜਨਵਰੀ ਨੂੰ ਗੋਲਕ ਦੇ ਹਿਸਾਬ-ਕਿਤਾਬ ਸਮੇਤ ਸਪੱਸ਼ਟੀਕਰਨ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ : ਭਗਵੰਤ ਮਾਨ

ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਾਰਮਿਕ ਇਤਿਹਾਸ ਵਿਚ ਇਕ ਅਹੰਕਾਰਕ ਅਤੇ ਬੇਮਿਸਾਲ ਕਦਮ ਚੁੱਕਦਿਆਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹੀ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਹੋਣ ਵਾਲੇ ਸਪੱਸ਼ਟੀਕਰਨ ਸਮੇਂ ਪੂਰੇ ਪ੍ਰਕਿਰਿਆ ਦਾ ਸਿੱਧਾ ਲਾਈਵ ਪ੍ਰਸਾਰਣ ਕੀਤਾ ਜਾਵੇ, ਤਾਂ ਜੋ ਦੁਨੀਆ ਭਰ ਦੀ ਸੰਗਤ ਹਰ ਪਲ ਅਤੇ ਹਰ ਪੈਸੇ ਦੇ ਹਿਸਾਬ ਨਾਲ ਜੁੜੀ ਰਹਿ ਸਕੇ।

ਮੁੱਖ ਮੰਤਰੀ ਨੇ ਇਹ ਅਪੀਲ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਟਵਿੱਟਰ) ਰਾਹੀਂ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਮੰਗ ਉਨ੍ਹਾਂ ਦੀ ਨਿੱਜੀ ਨਹੀਂ, ਬਲਕਿ ਲੱਖਾਂ ਕਰੋੜਾਂ ਸਿੱਖ ਸੰਗਤਾਂ ਦੀ ਸਾਂਝੀ ਭਾਵਨਾ ਦਾ ਪ੍ਰਗਟਾਵਾ ਹੈ।

ਭਗਵੰਤ ਮਾਨ ਨੇ ਆਪਣੇ ਟਵੀਟ ’ਚ ਕਿਹਾ ਕਿ ਉਨ੍ਹਾਂ ਨੂੰ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ ਤੋਂ ਵੀ ਲਗਾਤਾਰ ਸੁਨੇਹੇ ਮਿਲ ਰਹੇ ਹਨ, ਜਿਨ੍ਹਾਂ ’ਚ ਸੰਗਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਗੋਲਕ ਦੇ ਹਿਸਾਬ–ਕਿਤਾਬ ਵਰਗੇ ਸੰਵੇਦਨਸ਼ੀਲ ਮਾਮਲੇ ’ਤੇ ਸਪੱਸ਼ਟੀਕਰਨ ਦਿੱਤਾ ਜਾਵੇ, ਤਾਂ ਕਿਸੇ ਵੀ ਤਰ੍ਹਾਂ ਦੀ ਪਰਦਾ-ਪੋਸ਼ੀ ਦੀ ਗੁੰਜਾਇਸ਼ ਨਾ ਰਹੇ।

ਉਨ੍ਹਾਂ ਲਿਖਿਆ ਕਿ ਪੂਰੀ ਦੁਨੀਆ ’ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਮੈਂ ਸੰਗਤ ਵੱਲੋਂ ਗੋਲਕ ਦਾ ਹਿਸਾਬ–ਕਿਤਾਬ ਲੈ ਕੇ ਜਾਵਾਂਗਾ, ਤਾਂ ਸਾਰੇ ਚੈਨਲਾਂ ’ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ ਹੈ। ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਨਿਮਰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਲਾਈਵ ਟੈਲੀਕਾਸਟ ਨਾਲ ਨਾ ਸਿਰਫ਼ ਸੰਗਤਾਂ ਦਾ ਭਰੋਸਾ ਮਜ਼ਬੂਤ ਹੋਵੇਗਾ, ਸਗੋਂ ਹਰ ਤਰ੍ਹਾਂ ਦੀ ਅਫਵਾਹ, ਸ਼ੱਕ ਅਤੇ ਗਲਤਫਹਿਮੀ ਦਾ ਵੀ ਅੰਤ ਹੋਵੇਗਾ।

Read More : ਪੰਜਾਬ ਕੈਬਨਿਟ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ

Leave a Reply

Your email address will not be published. Required fields are marked *