2 ਪਿਸਤੌਲਾਂ ਸਮੇਤ 7 ਖੋਲ ਅਤੇ 3 ਜ਼ਿੰਦਾ ਰੌਂਦ ਬਰਾਮਦ
ਪਟਿਆਲਾ, 12 ਜਨਵਰੀ : ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਗੋਲਡੀ ਢਿੱਲੋਂ ਗੈਂਗ ਦੇ 2 ਸ਼ੂਟਰ ਦਵਿੰਦਰ ਅਤੇ ਅਨੁਜ ਨੂੰ ਪੁਲਸ ਐਨਕਾਊਂਟਰ ਦੌਰਾਨ ਜ਼ਖਮੀ ਕਰ ਦਿੱਤਾ।
ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ, ਡੀ. ਐੱਸ. ਪੀ. ਰਾਜੇਸ਼ ਮਲਹੋਤਰਾ ਦੀ ਅਗਵਾਈ ਚੱਲੇ ਆਪ੍ਰੇਸ਼ਨ ’ਚ ਦਵਿੰਦਰ ਅਤੇ ਅਨੁਜ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ 12 ਦਸੰਬਰ 2025 ਨੂੰ ਦਰਸ਼ਨ ਸਿੰਘ (70) ਵਾਸੀ ਪਿੰਡ ਗੱਦੋਮਾਜਰਾ ਥਾਣਾ ਸਦਰ ਰਾਜਪੁਰਾ ਦੇ ਘਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਦਰਸ਼ਨ ਸਿੰਘ ਪੇਟ ’ਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਸੀ। ਇਸ ਸਬੰਧੀ ਥਾਣਾ ਸਦਰ ਰਾਜਪੁਰਾ ਵਿਖੇ ਕੇਸ ਦਰਜ ਕੀਤਾ ਗਿਆ ਸੀ।
ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਕੇਸ ਨੂੰ ਪਟਿਆਲਾ ਪੁਲਸ ਨੇ ਟੈਕਨੀਕਲ ਅਤੇ ਖੁੂਫੀਆਂ ਜਾਣਕਾਰੀ ਇਕੱਠੀ ਕਰ ਕੇ ਵਾਰਦਾਤ ’ਚ ਸ਼ਾਮਿਲ ਉਕਤ ਵਿਅਕਤੀਆਂ ਦੀ ਸ਼ਨਾਖਤ ਕਰ ਲਈ ਸੀ। ਇਸ ਵਾਰਦਾਤ ਨੂੰ ਗੁਰਪ੍ਰੀਤ ਸਿੰਘ ਗੋਲਡੀ ਢਿੱਲੋਂ ਨੇ ਪੀੜਤ ਪਰਿਵਾਰ ਤੋਂ ਫਿਰੋਤੀ ਦੀ ਰਕਮ ਹਾਸਲ ਕਰਨ ਲਈ ਆਪਣੇ ਸਾਥੀਆਂ ਤੋਂ ਫਾਇਰਿੰਗ ਕਰਵਾਈ ਸੀ।
ਅੱਜ ਸੀ. ਆਈ. ਏ. ਸਟਾਫ ਦੀ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਚਮਕੌਰ ਸਾਹਿਬ ਅਤੇ ਅਨੁਜ ਕੁਮਾਰ ਪੁੱਤਰ ਫੂਲ ਚੰਦ ਵਾਸੀ ਪਿੰਡ ਮਾਣੇਮਾਜਰਾ ਥਾਣਾ ਚਮਕੌਰ ਸਾਹਿਬ ਜ਼ਿਲਾ ਰੂਪਨਗਰ, ਜੋ ਕਿ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਸਨ। ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਦਲਾਨਪੁਰ (ਬਾਈਪਾਸ) ’ਤੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ।
ਇਸੇ ਦੌਰਾਨ ਦਵਿੰਦਰ ਸਿੰਘ ਅਤੇ ਅਨੁਜ ਕੁਮਾਰ ਅਰਬਨ ਅਸਟੇਟ ਵਾਲੀ ਸਾਈਡ ਤੋਂ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੇ ਮੋਟਰਸਾਈਕਲ ਤੋਂ ਉਤਰ ਕੇ ਪੁਲਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕੀਤੀ, ਜੋ 2 ਫਾਇਰ ਪੁਲਸ ਪਾਰਟੀ ਦੇ ਗੱਡੀ ’ਤੇ ਲੱਗੇ।
ਪੁਲਸ ਪਾਰਟੀ ਨੇ ਹਾਈਵੇ ’ਤੇ ਜਾਣ ਵਾਲੀ ਆਮ ਪਬਲਿਕ ਅਤੇ ਆਪਣੀ ਹਿਫਾਜ਼ਤ ਕਰਦਿਆਂ ਫਾਇਰ ਕੀਤੇ। ਇਸ ’ਚ ਦਵਿੰਦਰ ਸਿੰਘ ਅਤੇ ਅਨੁਜ ਕੁਮਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਦਾਖਲ ਕਰਾਇਆ ਗਿਆ।
ਮੌਕੇ ਤੋਂ 1 ਪਿਸਤੌਲ 30 ਬੋਰ ਅਤੇ 1 ਪਿਸਤੌਲ 30 ਬੋਰ ਅਤੇ 7 ਖੋਲ ਅਤੇ 3 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਬਰਾਮਦ ਹੋਇਆ। ਪੁਲਸ ਨੇ ਥਾਣਾ ਸਦਰ ਪਟਿਆਲਾ ਵਿਖੇ ਉਕਤ ਵਿਅਕਤੀਆਂ ਖਿਲਾਫ 109, 132, 221, 317(2) ਬੀ. ਐੱਨ. ਐੱਸ., 25(7), (8) ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ।
Read More : ਮੁੱਖ ਮੰਤਰੀ ਮਾਨ ਨੇ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੂੰ ਲਿਖੀ ਚਿੱਠੀ
