ਹੁਣ 15 ਜਨਵਰੀ ਨੂੰ ਸ਼ਾਮ 4:30 ਵਜੇ ਹੋਣਗੇ ਪੇਸ਼
ਅੰਮ੍ਰਿਤਸਰ, 13 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਜਾਣ ਵਾਲੇ ਸਪੱਸ਼ਟੀਕਰਨ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ।
ਹੁਣ ਮੁੱਖ ਮੰਤਰੀ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 04:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਲਈ ਹਾਜ਼ਰ ਹੋਣਗੇ। ਜਾਣਕਾਰੀ ਅਨੁਸਾਰ ਸਮੇਂ ਵਿਚ ਇਹ ਬਦਲਾਅ ਮੁੱਖ ਮੰਤਰੀ ਵੱਲੋਂ ਉਸ ਦਿਨ ਦੇ ਦਰਸਾਏ ਗਏ ਆਪਣੇ ਰੁਝੇਵਿਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਵੱਲੋਂ ਪਹਿਲਾਂ ਉਨ੍ਹਾਂ ਨੂੰ ਸਵੇਰੇ 10 ਵਜੇ ਦਾ ਸਮਾਂ ਦਿੱਤਾ ਗਿਆ ਸੀ, ਜਿਸ ਨੂੰ ਹੁਣ ਬਦਲ ਕੇ ਸ਼ਾਮ ਦਾ ਕਰ ਦਿੱਤਾ ਗਿਆ ਹੈ।
Read More : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਕੀਤਾ ਉਦਘਾਟਨ
