ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਚੁਕਾਈ ਸਹੁੰ

ਚੰਡੀਗੜ੍ਹ, 14 ਜਨਵਰੀ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ, ਹੋਰ ਪਤਵੰਤੇ ਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Read More : ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਤੋਂ ਦਿੱਤਾ ਅਸਤੀਫ਼ਾ

Leave a Reply

Your email address will not be published. Required fields are marked *