ਚੰਡੀਗੜ੍ਹ, 19 ਜਨਵਰੀ : ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਅਨਿੰਦਿਤਾ ਮਿੱਤਰਾ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ, ਚੋਣਾਂ (ਆਮ ਚੋਣਾਂ ਵਿੰਗ ) ਦਾ ਚਾਰਜ ਵੀ ਦਿੱਤਾ ਗਿਆ ਹੈ। ਸੋਨਾਲੀ ਗਿਰੀ ਨੂੰ ਮੈਨੇਜਿੰਗ ਡਾਇਰੈਕਟਰ, ਪਨਸਪ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ–ਕਮ–ਡਾਇਰੈਕਟਰ, ਸ਼ਹਿਰੀ ਹਵਾਬਾਜ਼ੀ ਵਿਭਾਗ, ਸਕੱਤਰ ਮਾਲ ਤੇ ਮੁੜ -ਵਸੇਬਾ ਵਿਭਾਗ, ਪ੍ਰਬੰਧਕੀ ਸਕੱਤਰ ਸਕੂਲ ਸਿੱਖਿਆ ਵਿਭਾਗ, ਪ੍ਰਬੰਧਕੀ ਸਕੱਤਰ ਉੱਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ।
ਗਿਰੀਸ਼ ਦਿਆਲਨ ਨੂੰ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਤੇ ਮੈਨੇਜਿੰਗ ਡਾਇਰੈਕਟਰ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵਜੋਂ ਵਾਧੂ ਕਾਰਜਭਾਰ ਦਿੱਤਾ ਗਿਆ ਹੈ।
Read More : ਯੁੱਧ ਨਸ਼ਿਆਂ ਵਿਰੁੱਧ’ : 80 ਨਸ਼ਾ ਸਮੱਗਲਰ ਕਾਬੂ
