ਕਈ ਕਿਸਾਨਾ ਦੀਆਂ ਲੱਥੀਆਂ ਪੱਗਾਂ
ਲੌਂਗੋਵਾਲ, 19 ਜਨਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਬੀਤੀ ਰਾਤ ਸਥਾਨਕ ਡਰੇਨ ਪੁਲ ’ਤੇ ਦਿੱਤੇ ਜਾ ਰਹੇ ਧਰਨੇ ਨੂੰ ਪੁਲਸ ਨੇ ਜ਼ਬਰਦਸਤੀ ਚੁਕਵਾ ਕੇ ਯੂਨੀਅਨ ਦੇ ਸੂਬਾ ਕੁਝ ਸੁਖਵਿੰਦਰ ਸਿੰਘ ਸੋਮਾ ਲੌਂਗੋਵਾਲ ਸਮੇਤ ਦੋ ਦਰਜਨ ਤੋਂ ਵੱਧ ਕਿਸਾਨਾਂ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ।
ਇਸ ਦੌਰਾਨ ਹੋਈ ਧੱਕਾ ਮੁੱਕੀ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆ, ਜਿਸ ਦਾ ਹਿਰਾਸਤ ਵਿਚ ਲਏ ਸੂਬਾ ਆਗੂ ਜਸਵਿੰਦਰ ਸਿੰਘ ਸੋਮਾ ਤੇ ਹੋਰਨਾਂ ਨੇ ਜ਼ੋਰਦਾਰ ਵਿਰੋਧ ਕੀਤਾ ਤੇ ਪੰਜਾਬ ਸਰਕਾਰ ਨੂੰ ਜ਼ਾਲਮ ਸਰਕਾਰ ਦਸਦਿਆਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਕਾਈ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੇ ਬਜ਼ੁਰਗ ਕਿਸਾਨਾਂ ਨੂੰ ਵੀ ਨਹੀਂ ਬਖਸ਼ਿਆ ਤੇ ਡਾਂਗਾਂ ਮਾਰੀਆ ਅਤੇ ਘੜੀਸ ਘੜੀਸ ਕੇ ਬੱਸਾਂ ਵਿਚ ਸੁੱੱਟਿਆ। ਇਥੋਂ ਤੱਕ ਕਿ ਕਈਆਂ ਦੀਆਂ ਪੱਗਾਂ ਵੀ ਲੱਥ ਗਈਆਂ ਤੇ ਕਈ ਕਿਸਾਨਾਂ ਦੇ ਕੱਪੜੇ ਵੀ ਪਾੜ ਦਿੱਤੇ। ਕਿਸਾਨ ਆਗੂ ਨੇ ਕਿਹਾ ਕਿ ਪੁਲਸ ਵਲੋਂ ਅਣਮਨੁੱਖੀ ਤਰੀਕੇ ਨਾਲ ਖਿੱਚ ਧੂਹ ਕੀਤੀ ਗਈ ਤੇ ਲੋਕਤੰਤਰ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਧੱਕੇਸ਼ਾਹੀਆ ਦਾ ਹਿਸਾਬ ਦੇਣਾ ਪਵੇਗਾ ਤੇ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Read More : ਭਾਜਪਾ ਸੱਤਾ ਦੇ ਕੇਂਦਰੀਕਰਨ ਦੇ ਯਤਨਾਂ ’ਚ : ਰਾਹੁਲ ਗਾਂਧੀ
