ਬਠਿੰਡਾ,27 ਜਨਵਰੀ – 77ਵੇਂ ਗਣਤੰਤਰ ਦਿਵਸ ਮੌਕੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਮੌਜੂਦ ਰਹੇ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਨੇ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਚੀਮਾ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਤੇ ਬਠਿੰਡਾ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ।
ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦਾ ਸਨਮਾਨ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੇ ਵਧੀਆਂ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਕਰੁਨੇਸ਼ ਕੁਮਾਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਮੈਡਮ ਹਰਸ਼ਿਤਾ ਸ਼ਰਮਾ ਸਹਾਇਕ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
Read More : ਸਪੀਕਰ ਸੰਧਵਾਂ ਨੇ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ
