Chandigarh schools

ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਵਿਚ ਕੀਤੀ ਛੁੱਟੀ , ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ

ਚੰਡੀਗੜ੍ਹ, 28 ਜਨਵਰੀ : ਬੁੱਧਵਾਰ ਨੂੰ ਚੰਡੀਗੜ੍ਹ ਦੇ 30 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸ਼ਹਿਰ ’ਚ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਹਨ। ਚੰਡੀਗੜ੍ਹ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸ. ਐੱਸ. ਪੀ. ਚੰਡੀਗੜ੍ਹ ਕੰਵਰਦੀਪ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਸਕੂਲ ’ਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।

ਐੱਸ. ਐੱਸ. ਪੀ. ਨੇ ਕਿਹਾ ਕਿ ਸਵੇਰ ਤੋਂ ਹੀ ਪੁਲਸ ਨੂੰ ਲੱਗਭਗ 26 ਸਕੂਲਾਂ ਨੂੰ ਇਕੋ ਜਿਹੀ ਧਮਕੀ ਭਰੀ ਈ-ਮੇਲ ਮਿਲਣ ਦੀ ਜਾਣਕਾਰੀ ਮਿਲੀ ਸੀ। ਇਹ ਈ-ਮੇਲ ਜੀ ਮੇਲ ਆਈ. ਡੀ. ਰਾਹੀਂ ਭੇਜੀ ਗਈ, ਜਿਸ ’ਚ ਬੰਬ ਧਮਾਕੇ ਕਰਨ ਦੀ ਗੱਲ ਕੀਤੀ ਗਈ ਸੀ। ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਦੀਆਂ ਟੀਮਾਂ ਨੇ ਬਿਨਾਂ ਕਿਸੇ ਦੇਰੀ ਤੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਪੁਲਸ ਦੇ ਨਾਲ-ਨਾਲ ਫਾਇਰ ਬ੍ਰਿਗੇਡ, ਐਂਬੂਲੈਂਸ ਤੇ ਬੰਬ ਨਕਾਰਾ ਦਸਤੇ ਨੂੰ ਵੀ ਤੁਰੰਤ ਤਾਇਨਾਤ ਕੀਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਹੁਣ ਤੱਕ ਕਿਸੇ ਵੀ ਸਕੂਲ ’ਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਬਾਕੀ ਸਕੂਲਾਂ ’ਚ ਜਾਂਚ ਅਜੇ ਵੀ ਜਾਰੀ ਹੈ।

ਕੁਝ ਸਕੂਲਾਂ ’ਚ ਮਾਪਿਆਂ ਵੱਲੋਂ ਘਬਰਾਹਟ ਦੇ ਮਾਹੌਲ ਕਾਰਨ ਬੱਚਿਆਂ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਸ ਤੇ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲ ਲਿਆ।

ਚੰਡੀਗੜ੍ਹ ਪੁਲਸ ਨੇ ਇਸ ਮਾਮਲੇ ’ਚ ਸੈਕਟਰ-17 ਪੁਲਸ ਥਾਣੇ ’ਚ ਐੱਫ.ਆਈ.ਆਰ. ਦਰਜ ਕਰ ਲਈ ਹੈ। ਈ-ਮੇਲ ਭੇਜਣ ਵਾਲੇ ਦੀ ਪਛਾਣ ਅਤੇ ਸਰੋਤ ਦਾ ਪਤਾ ਲਾਉਣ ਲਈ ਪੁਆਇੰਟ-ਟੂ-ਪੁਆਇੰਟ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Read More : ਪੰਜਾਬ ਵਿਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

Leave a Reply

Your email address will not be published. Required fields are marked *