ਡਾ. ਰਵਜੋਤ ਸਿੰਘ

ਡਾ. ਰਵਜੋਤ ਸਿੰਘ ਨੇ 13 ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗੱਲਬਾਤ

ਮਾਨ ਸਰਕਾਰ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਪ੍ਰਵਾਸੀ ਭਾਰਤੀ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਕਰਮਚਾਰੀਆਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਵਜੋਤ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਮੁੱਖ ਮੁੱਦੇ ਪਹਿਲਾਂ ਹੀ ਹੱਲ ਹੋ ਚੁੱਕੇ ਹਨ ਅਤੇ ਸਰਕਾਰ ਬਾਕੀ ਜਾਇਜ਼ ਮੰਗਾਂ ‘ਤੇ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।

ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਬੈਠਕਾਂ ਦੀ ਪ੍ਰਧਾਨਗੀ ਕਰਦੇ ਹੋਏ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਸਿੱਖਿਆ ਸਕੱਤਰ ਸੋਨਾਲੀ ਗਿਰੀ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ 13 ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ। ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

Read More : ਕੰਟਰੈਕਚੂਅਲ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ : ਲਾਲਜੀਤ ਭੁੱਲਰ

Leave a Reply

Your email address will not be published. Required fields are marked *