ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਲਈ ਬਜਟ ’ਚ ਕੁਝ ਵੀ ਨਹੀਂ : ਮੁੱਖ ਮੰਤਰੀ
ਚੰਡੀਗੜ੍ਹ, 1 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਇਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰ ਸਕਿਆ। ਉਨ੍ਹਾਂ ਕਿਹਾ ਕਿ ਬਜਟ ’ਚ ਨਾ ਤਾਂ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਲੈ ਕੇ ਕੋਈ ਠੋਸ ਐਲਾਨ ਕੀਤਾ ਗਿਆ ਹੈ ਅਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕਿਆਂ ’ਤੇ ਧਿਆਨ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗ ਅਤੇ ਟੈਕਸ ਦੇ ਮੋਰਚੇ ’ਤੇ ਵੀ ਕਿਸੇ ਕਿਸਮ ਦੀ ਰਾਹਤ ਨਹੀਂ ਦਿੱਤੀ ਗਈ, ਜਿਸ ਨਾਲ ਪੰਜਾਬ ਦੀ ਆਰਥਿਕ ਮਜ਼ਬੂਤੀ ਨੂੰ ਹੁਲਾਰਾ ਮਿਲ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਵਿਕਾਸ ’ਚ ਹਮੇਸ਼ਾ ਮੋਹਰੀ ਰਿਹਾ ਹੈ, ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ।
Read More : ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਮੀਲ ਪੱਥਰ ਹੈ ਬਜਟ : ਸੁਨੀਲ ਜਾਖੜ
