ਆਤਮ-ਨਿਰਭਰ ਅਤੇ ਵਿਕਸਿਤ ਭਾਰਤ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ
ਚੰਡੀਗੜ੍ਹ, 1 ਫਰਵਰੀ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਨੂੰ ਦੂਰਦਰਸ਼ੀ, ਜਨਤਾ-ਹਿਤੈਸ਼ੀ ਅਤੇ ਵਿਕਾਸਮੁਖੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਤਮ-ਨਿਰਭਰ ਅਤੇ ਵਿਕਸਿਤ ਭਾਰਤ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਦਾ ਹੈ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਜਟ ਸਰਕਾਰ ਦੀ ਮੱਧ ਵਰਗ ਨੂੰ ਰਾਹਤ, ਨੌਜਵਾਨਾਂ ਦੇ ਸਸ਼ਕਤੀਕਰਨ, ਕਿਸਾਨਾਂ ਦੀ ਭਲਾਈ ਅਤੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਮੱਧ ਵਰਗ ਲਈ ਆਮਦਨ ਕਰ (Income Tax) ’ਚ ਦਿੱਤੀ ਗਈ ਰਾਹਤ ਦਾ ਸਵਾਗਤ ਕੀਤਾ।
ਉਨ੍ਹਾਂ ਰੁਜ਼ਗਾਰ ਸਿਰਜਣ, ਹੁਨਰ ਵਿਕਾਸ, ਸਟਾਰਟਅੱਪਸ ਅਤੇ MSME ਖੇਤਰ ’ਚ ਦਿੱਤੇ ਗਏ ਖ਼ਾਸ ਜ਼ੋਰ ਦੀ ਵੀ ਪ੍ਰਸ਼ੰਸਾ ਕੀਤੀ।
Read More : ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਨਿਰਾਸ਼ ਕੀਤਾ : ਭਗਵੰਤ ਮਾਨ
