Sukhbir Bada

ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਸੁਖਬੀਰ ਬਾਦਲ

ਕਿਹਾ: ਅਦਾਲਤੀ ਫ਼ੈਸਲੇ ਨੇ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਪੋਲ ਖੋਲ੍ਹੀ

ਚੰਡੀਗੜ੍ਹ, 2 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚਾਈ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ ਅਤੇ ਸਮੁੱਚੀ ਪਾਰਟੀ ਨੂੰ ਮਾਨਯੋਗ ਅਦਾਲਤ ’ਤੇ ਪੂਰਾ ਭਰੋਸਾ ਸੀ ਅਤੇ ਅੱਜ ਉਨ੍ਹਾਂ ਨੂੰ ਇਨਸਾਫ਼ ਮਿਲਿਆ ਹੈ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਇਸ ਫ਼ੈਸਲੇ ਨੇ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਤਹਿਤ ਬਣਾਏ ਗਏ ਝੂਠੇ ਕੇਸ ਅਦਾਲਤਾਂ ਅੱਗੇ ਜ਼ਿਆਦਾ ਦੇਰ ਟਿਕ ਨਹੀਂ ਸਕਦੇ।ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦਾ ਅਸਲ ਚਿਹਰਾ ਹੁਣ ਜਨਤਾ ਦੇ ਸਾਹਮਣੇ ਨੰਗਾ ਹੋ ਗਿਆ ਹੈ, ਜੋ ਸਿਰਫ਼ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਮਸ਼ਗੂਲ ਹੈ।

Read More : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Leave a Reply

Your email address will not be published. Required fields are marked *