ਕਿਹਾ-ਮਜੀਠੀਆ ਬਿਲਕੁਲ ਨਿਰਦੋਸ਼
ਨਾਭਾ, 2 ਫਰਵਰੀ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਾਭਾ-ਭਵਾਨੀਗੜ੍ਹ ਰੋਡ ਸਥਿਤ ਨਵੀਂ ਜ਼ਿਲਾ ਜੇਲ੍ਹ ’ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ ਅੱਧੇ ਘੰਟੇ ਤੋਂ ਵੱਧ ਸਮਾਂ ਚੱਲੀ। ਜੇਲ੍ਹ ਤੋਂ ਬਾਹਰ ਆਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਮੁਖੀ ਨੇ ਕਿਹਾ ਕਿ ਸ੍ਰੀ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ।
ਮੁਲਾਕਾਤ ਦੇ ਕਾਰਨ ਬਾਰੇ ਪੁੱਛੇ ਜਾਣ ’ਤੇ ਡੇਰਾ ਬਿਆਸ ਮੁਖੀ ਨੇ ਕਿਹਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਮੁਸ਼ਕਿਲ ਘੜੀ ਜਾਂ ਜੇਲ੍ਹ ’ਚ ਹੋਵੇ ਤਾਂ ਉਸ ਨੂੰ ਮਿਲਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ’ਤੇ ਗਲਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਹ ਬਿਲਕੁਲ ਨਿਰਦੋਸ਼ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਮਜੀਠੀਆ ਜੇਲ੍ਹ ’ਚ ਬਿਲਕੁਲ ਠੀਕ ਅਤੇ ਚੜ੍ਹਦੀਕਲਾ ’ਚ ਹਨ। ਜਦੋਂ ਉਨ੍ਹਾਂ ਤੋਂ ਜੇਲ੍ਹ ਅੰਦਰ ਹੋਈ ਗੱਲਬਾਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਗੱਲਾਂ ਜਨਤਕ ਨਹੀਂ ਕੀਤੀਆਂ ਜਾ ਸਕਦੀਆਂ।
ਜ਼ਿਕਰਯੋਗ ਹੈ ਕਿ ਇਸ ਮੁਲਾਕਾਤ ਤੋਂ ਕੁਝ ਦੇਰ ਬਾਅਦ ਹੀ ਮਾਨਯੋਗ ਅਦਾਲਤ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ, ਜਿਸ ਨਾਲ ਅਕਾਲੀ ਖੇਮੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Read More : ਸਾਊਦੀ ਅਰਬ ’ਚ ਕਾਦੀਆਂ ਦੇ ਨੌਜਵਾਨ ਦੀ ਮੌਤ
