Chief Minister Bhagwant Singh

‘ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ, ਉੱਥੇ ਰੱਬ ਹੀ ਰਾਖਾ ‘: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਵਿੱਚ ਟਵੀਟ ਕਰਦਿਆਂ ਲਿਖਿਆ, “ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ..”।

ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਡੇਰਾ ਮੁਖੀ ਨੇ ਨਾਭਾ ਜੇਲ੍ਹ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਮਜੀਠੀਆ ਖ਼ਿਲਾਫ਼ ਦਰਜ ਕੇਸਾਂ ਨੂੰ ‘ਝੂਠਾ’ ਕਰਾਰ ਦਿੱਤਾ ਸੀ।

ਦਿਲਚਸਪ ਗੱਲ ਇਹ ਰਹੀ ਕਿ ਇਸ ਮੁਲਾਕਾਤ ਦੇ ਕੁਝ ਦੇਰ ਬਾਅਦ ਹੀ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ। ਮੁੱਖ ਮੰਤਰੀ ਦੇ ਇਸ ਬਿਆਨ ਨੂੰ ਸਿੱਧੇ ਤੌਰ ‘ਤੇ ਡੇਰਾ ਮੁਖੀ ਦੀ ਟਿੱਪਣੀ ਅਤੇ ਅਦਾਲਤੀ ਫੈਸਲੇ ਦੇ ਇਤਫ਼ਾਕ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Read More : ਅੰਮ੍ਰਿਤਪਾਲ ਸਿੰਘ ਦੀ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਲਈ ਪੈਰੋਲ ਦੀ ਅਰਜ਼ੀ ਕੀਤੀ ਖਾਰਜ

Leave a Reply

Your email address will not be published. Required fields are marked *