ਹੈਰੋਇਨ

10 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ

ਅੰਮ੍ਰਿਤਸਰ, 3 ਫਰਵਰੀ: ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਇਕ ਸਫਲ ਆਪ੍ਰੇਸ਼ਨ ਦੌਰਾਨ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ।

ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਪਿੰਡ ਟਾਂਡਾ ਦੇ ਇਲਾਕੇ ’ਚ ਹੈਰੋਇਨ ਦੀ ਖੇਪ ਸੁੱਟੀ ਗਈ ਸੀ। ਸੁਰੱਖਿਆ ਬਲਾਂ ਨੂੰ ਇਸ ਦੀ ਭਿਣਕ ਪਹਿਲਾਂ ਹੀ ਲੱਗ ਗਈ ਸੀ। ਜਦੋਂ ਸਮੱਗਲਰ ਖੇਪ ਚੁੱਕਣ ਲਈ ਮੌਕੇ ’ਤੇ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਤਾਇਨਾਤ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਘੇਰ ਕੇ ਕਾਬੂ ਕਰ ਲਿਆ।

ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਲਗਭਗ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫੜੇ ਗਏ ਸਮੱਗਲਰ ਦੇ ਫਾਰਵਰਡ ਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਨੱਥ ਪਾਈ ਜਾ ਸਕੇ।

Read More : ਮੁਕੇਰੀਆਂ ’ਚ ਕਾਰ, ਸਕੂਟਰ ਤੇ ਟਰੱਕ ’ਚ ਟੱਕਰ, 4 ਲੋਕਾਂ ਦੀ ਮੌਤ

Leave a Reply

Your email address will not be published. Required fields are marked *