Chief Minister Bhagwant Singh

ਗੈਂਗਸਟਰ ਅਪਰਾਧ ਦਾ ਰਾਹ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ : ਭਗਵੰਤ ਮਾਨ

ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਹਿੰਸਾ ਦਾ ਰਾਹ ਤਿਆਗ ਦੇਣ, ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਪੰਜਾਬ ਪੁਲਸ ਵੱਲੋਂ ਚਲਾਏ ਜਾ ਰਹੇ ‘ਗੈਂਗਸਟਰਾਂ ’ਤੇ ਵਾਰ’ ਆਪ੍ਰੇਸ਼ਨ ਦੀ ਸਫਲਤਾ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸਰਕਾਰ ਇਕ ਹਾਂਪੱਖੀ ਪਹੁੰਚ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਜੰਗ ਤੋਂ ਬਾਅਦ ਹੁਣ ਪੰਜਾਬ ਪੁਲਸ ਨੇ ਗੈਂਗਸਟਰਾਂ ਵਿਰੁੱਧ ਦੂਜਾ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਅਨੁਸਾਰ, ਅਪਰਾਧ ਦੇ ਰਾਹ ‘ਤੇ ਚੱਲਣ ਵਾਲਿਆਂ ਦਾ ਅੰਤ ਸਿਰਫ਼ ਜੇਲ੍ਹ ਜਾਂ ਮੌਤ ਹੀ ਹੈ। ਉਨ੍ਹਾਂ ਗੈਂਗਸਟਰਾਂ ਨੂੰ ਮੁੱਖ ਧਾਰਾ ਵਿੱਚ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਹਿੰਸਾ ਰਾਹੀਂ ਕੁਝ ਵੀ ਹਾਸਲ ਨਹੀਂ ਹੋਵੇਗਾ। ਸਰਕਾਰ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read More : ਰਾਜ ਸਭਾ ‘ਚ ਗੂੰਜਿਆ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦਾ ਮੁੱਦਾ

Leave a Reply

Your email address will not be published. Required fields are marked *