ਸਰਹੱਦ ਪਾਰਲੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਜਾਰੀ : ਡੀ.ਜੀ.ਪੀ.
ਤਰਨਤਾਰਨ, 4 ਫਰਵਰੀ: ਜ਼ਿਲਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਇਕ ਸਾਂਝੇ ਅਪ੍ਰੇਸ਼ਨ ਦੌਰਾਨ 3.925 ਕਿਲੋ ਹੈਰੋਇਨ ਸਮੇਤ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾ ਰਹੀ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਦੇ ਸਮੱਗਲਰਾਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਤਬਾਹ ਕੀਤਾ ਜਾ ਸਕੇ।
ਐਸ.ਐਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿਭਾਗ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਬੀ.ਓ.ਪੀ. ਕਾਲੀਆ ਨੇੜੇ ਡਰੋਨ ਦੀ ਹਰਕਤ ਪਛਾਣੀ ਸੀ। ਪੁਲਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਡਰੋਨ ਨੂੰ ਹੇਠਾਂ ਸੁੱਟ ਲਿਆ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਇਹ ਇਕ ਵੱਡੀ ਸਫਲਤਾ ਹੈ। ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਨ੍ਹਾਂ ਸਪਲਾਈ ਰੂਟਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
Read More : ਪੁੱਤਰ ਦੀ ਕੁੱਟਮਾਰ ਤੋਂ ਪ੍ਰੇਸ਼ਾਨ ਪਿਤਾ ਨੇ ਕੀਤੀ ਖੁਦਕੁਸ਼ੀ
