ਔਰਤ

62 ਸਾਲਾ ਔਰਤ ਦੀ ਗੋਲੀ ਲੱਗਣ ਨਾਲ ਮੌਤ

ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੀ ਸੀ ਔਰਤ ; ਪੁਲਸ ਵੱਲੋਂ ਕਾਤਲਾਂ ਦੀ ਭਾਲ ਲਈ ਸੀ.ਸੀ.ਟੀ.ਵੀ. ਫੁੱਟੇਜ ਦੀ ਜਾਂਚ

ਗੜ੍ਹਸ਼ੰਕਰ, 7 ਫਰਵਰੀ : ਬੀਤ ਇਲਾਕੇ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਹਾੜੀ ਪਿੰਡ ਮਹਿੰਦਵਾਨੀ ਗੁੱਜਰਾਂ ’ਚ ਇਕ 62 ਸਾਲਾ ਔਰਤ ਨੂੰ ਉਸ ਦੇ ਘਰ ਨੇੜੇ ਗਲੀ ’ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਇਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਜਾ ਰਹੀ ਸੀ। ਗੜ੍ਹਸ਼ੰਕਰ ਪੁਲਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਪਤੀ ਸ਼ਾਮ ਲਾਲ (ਸਾਬਕਾ ਏ.ਐੱਸ.ਆਈ. ਪੰਜਾਬ ਪੁਲਸ) ਨੇ ਦੱਸਿਆ ਕਿ ਉਸ ਦੀ ਪਤਨੀ ਰਚਨਾ ਦੇਵੀ ਸਵੇਰੇ 5:30 ਵਜੇ ਰੋਜ਼ਾਨਾ ਵਾਂਗ ਮੱਥਾ ਟੇਕਣ ਨਿਕਲੀ ਸੀ। ਪਿੰਡ ਦੇ ਕਿਸੇ ਵਿਅਕਤੀ ਤੋਂ ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਰਚਨਾ ਦੇਵੀ ਖ਼ੂਨ ਨਾਲ ਲੱਥਪਥ ਗਲੀ ’ਚ ਪਈ ਸੀ। ਉਸ ਨੂੰ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀਆਂ ਵੱਲੋਂ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਸੀ.ਸੀ.ਟੀ.ਵੀ. ਫੁੱਟੇਜ ਦੀ ਜਾਂਚ ਕਰ ਰਹੀਆਂ ਹਨ। ਪੁਲਸ ਦਾ ਮੰਨਣਾ ਹੈ ਕਿ ਇਹ ਘਟਨਾ ਕਿਸੇ ਗੈਂਗ ਨਾਲ ਸਬੰਧਤ ਨਹੀਂ ਹੈ, ਬਲਕਿ ਕਤਲ ਦੇ ਪਿੱਛੇ ਪਰਿਵਾਰਕ ਰੰਜਿਸ਼ ਜਾਂ ਕੋਈ ਹੋਰ ਨਿੱਜੀ ਝਗੜਾ ਹੋ ਸਕਦਾ ਹੈ।

ਡੀ.ਐੱਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More : ਬਰਨਾਲਾ ਦਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

Leave a Reply

Your email address will not be published. Required fields are marked *