ਰਾਜਪਾਲ ਕਟਾਰੀਆ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਨਸ਼ਿਆਂ ਵਿਰੁੱਧ 4-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਲਿਆ ਗੁਰੂ ਸਾਹਿਬ ਦਾ ਆਸ਼ੀਰਵਾਦ

ਅੰਮ੍ਰਿਤਸਰ, 9 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਬੀਤੀ ਦੇਰ ਸ਼ਾਮ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਰਾਜਪਾਲ ਕਟਾਰੀਆ ਨੇ ਸੂਬੇ ’ਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।

ਨਸ਼ਿਆਂ ਵਿਰੁੱਧ ਪੈਦਲ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਰਾਜਪਾਲ ਕਟਾਰੀਆ ਨੇ ਦੱਸਿਆ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਇਸ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਚਾਰ ਰੋਜ਼ਾ ਮੁਹਿੰਮ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਜ਼ਿਲਿਆਂ ’ਚ ਕੱਢੀ ਜਾਵੇਗੀ, ਜਿਸ ਦਾ ਉਦੇਸ਼ ਨਸ਼ਿਆਂ ਵਿਰੁੱਧ ਜਨਤਕ ਭਾਗੀਦਾਰੀ ਨੂੰ ਲਾਮਬੰਦ ਕਰਨਾ ਹੈ।

ਉਨ੍ਹਾਂ ਦੱਸਿਆ ਕਿ 12 ਫਰਵਰੀ ਤੱਕ ਇਹ ਪੈਦਲ ਯਾਤਰਾ ਵੱਖ-ਵੱਖ ਜ਼ਿਲਿਆਂ ’ਚ ਗੁਜ਼ਰੇਗੀ, ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਇਸ ਦਲਦਲ ’ਚੋਂ ਕੱਢਣ ਲਈ ਇਕ ਸਾਂਝੀ ਲਹਿਰ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

Read More : ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਦੇਸ਼ ਨੂੰ ਕੀਤਾ ਜਾ ਰਿਹਾ ਗੁੰਮਰਾਹ : ਹਰਸਿਮਰਤ ਬਾਦਲ

Leave a Reply

Your email address will not be published. Required fields are marked *