ਅਦਾਲਤਾਂ ਵੱਲੋਂ 7 ਮਾਮਲਿਆਂ ’ਚ 11 ਦੋਸ਼ੀਆਂ ਨੂੰ ਸੁਣਾਈ ਗਈ ਕੈਦ ਤੇ ਜੁਰਮਾਨੇ ਦੀ ਸਜ਼ਾ
ਚੰਡੀਗੜ੍ਹ, 9 ਫਰਵਰੀ- ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ’ਚ 10 ਸਰਕਾਰੀ ਅਧਿਕਾਰੀਆਂ ਅਤੇ ਇਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਵੱਲੋਂ ਇਸ ਮਹੀਨੇ ਵੱਖ-ਵੱਖ ਅਦਾਲਤਾਂ ’ਚ 24 ਵਿਜੀਲੈਂਸ ਮਾਮਲਿਆਂ ਨਾਲ ਸੰਬੰਧਤ ਚਲਾਨ ਪੇਸ਼ ਕੀਤੇ ਗਏ ਹਨ।
ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ 4 ਵਿਜੀਲੈਂਸ ਇਨਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਇਸੇ ਦੌਰਾਨ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫ਼ੈਸਲਾ ਸੁਣਾਇਆ ਹੈ। ਇਨ੍ਹਾਂ ਮਾਮਲਿਆਂ ’ਚ 11 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਉਨ੍ਹਾਂ ਨੂੰ 4-4 ਸਾਲ ਦੀ ਕੈਦ ਸਮੇਤ 10,000 ਰੁਪਏ ਤੋਂ 50,000 ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ ਹਨ। ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ ’ਤੇ ਰਿਸ਼ਵਤਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Read More : 14 ਸਾਲਾ ਬੱਚੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
