ਫਿਲੌਰ, 9 ਫਰਵਰੀ : ਜ਼ਿਲਾ ਜਲੰਧਰ ਦੇ ਫਿਲੌਰ ਅਧੀਨ ਪੈਂਦੇ ਪਿੰਡ ਅਨੀਰ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ।
ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ: ਘਟਨਾ ਦੀ ਜਾਣਕਾਰੀ ਦਿੰਦੇ ਹੋਏ ਤਰਨਾ ਦਲ ਦੇ ਨਿਹੰਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਪਿੰਡ ਅਨੀਰ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਦੀ ਸ਼ੁਰੂਆਤੀ ਜਾਂਚ ਅਤੇ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸੀ।
ਤਰਨਾ ਦਲ ਦੇ ਨਿਹੰਗ ਸਿੰਘਾਂ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਹੀ ਅਫਸੋਸਨਾਕ ਦੱਸਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Read More : ਸਰਹੱਦ ਪਾਰ ਸਮੱਗਲਿੰਗ ਨੈੱਟਵਰਕ ਨਾਲ ਜੁੜੇ 5 ਮੁਲਜ਼ਮ ਗ੍ਰਿਫ਼ਤਾਰ
