Sunil Jakhar1

ਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜ

ਵਿਰੋਧੀ ਧਿਰਾਂ ਫੈਲਾ ਰਹੀਆਂ ਹਨ ਭਰਮ

ਅੰਮ੍ਰਿਤਸਰ, 10 ਫਰਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਦਰਮਿਆਨ ਹੋਏ ਇਸ ਸਮਝੌਤੇ ਨਾਲ ਭਾਰਤੀ ਕਿਸਾਨੀ ਨੂੰ ਕੋਈ ਨੁਕਸਾਨ ਨਹੀਂ ਪਹੁੰਚੇਗਾ, ਸਗੋਂ ਦੇਸ਼ ਦੀ ਖੇਤੀਬਾੜੀ 95 ਫ਼ੀਸਦੀ ਤੱਕ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜਾਖੜ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਉਦਯੋਗ ਜਗਤ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਇਹ ਦੇਸ਼ ਲਈ ਬੇਹੱਦ ਲਾਹੇਵੰਦਾ ਸਾਬਤ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜੇਕਰ ਉਨ੍ਹਾਂ ਦੇ ਮਨ ਵਿੱਚ ਕੋਈ ਸ਼ੰਕਾ ਹੈ, ਤਾਂ ਉਹ ਇਸ ਮਾਮਲੇ ‘ਤੇ ਉਨ੍ਹਾਂ ਨਾਲ ਬੈਠ ਕੇ ਖੁੱਲ੍ਹ ਕੇ ਗੱਲਬਾਤ ਕਰ ਸਕਦੇ ਹਨ।

ਉਨ੍ਹਾਂ ਅੱਗੇ ਭਰੋਸਾ ਦਿਵਾਇਆ ਕਿ ਇਸ ਵਪਾਰ ਸਮਝੌਤੇ ਦਾ ਪੰਜਾਬ ਉੱਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਆਂਚ ਨਹੀਂ ਆਉਣ ਦਿੱਤੀ ਜਾਵੇਗੀ।

Read More : ਫਿਲੌਰ ਵਿਚ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ, ਪਾਵਨ ਸਰੂਪ ਅਗਨ ਭੇਂਟ

Leave a Reply

Your email address will not be published. Required fields are marked *