amritpal-singh-mehron

ਕਮਲ ਭਾਬੀ ਕਤਲ ਕਾਂਡ: ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਮਹਿਰੋਂ ਭਗੌੜਾ ਐਲਾਨਿਆ

ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ

ਬਠਿੰਡਾ, 10 ਫਰਵਰੀ : ਬਠਿੰਡਾ ਦੀ ਇੱਕ ਅਦਾਲਤ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅਦਾਲਤ ਵੱਲੋਂ ‘ਭਗੌੜਾ ਅਪਰਾਧੀ’ (Proclaimed Offender) ਐਲਾਨ ਦਿੱਤਾ ਗਿਆ ਹੈ। ਅਦਾਲਤ ਦੇ ਇਸ ਹੁਕਮ ਨਾਲ ਹੁਣ ਪੁਲਿਸ ਲਈ ਇੰਟਰਪੋਲ ਰਾਹੀਂ ਮੁਲਜ਼ਮ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ।

ਪੁਲਿਸ ਰਿਪੋਰਟਾਂ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ ਕਤਲ ਦੀ ਵਾਰਦਾਤ ਤੋਂ ਤੁਰੰਤ ਬਾਅਦ ਦੇਸ਼ ਛੱਡ ਕੇ ਫਰਾਰ ਹੋ ਗਿਆ ਸੀ ਅਤੇ ਉਸ ਦੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਲੁਕੇ ਹੋਣ ਦਾ ਪੱਕਾ ਸ਼ੱਕ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਉਸ ਦੇ ਕੁਝ ਸਾਥੀਆਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਅਦਾਲਤ ਨੇ ਮਹਿਰੋਂ ਨੂੰ ਕਈ ਵਾਰ ਪੇਸ਼ ਹੋਣ ਦੇ ਨੋਟਿਸ ਜਾਰੀ ਕੀਤੇ ਸਨ, ਪਰ ਉਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੈਰ-ਹਾਜ਼ਰੀ ਕਾਰਨ ਅਦਾਲਤ ਨੇ ਇਹ ਸਖ਼ਤ ਹੁਕਮ ਜਾਰੀ ਕੀਤੇ ਹਨ। ਹੁਣ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਮੁਲਜ਼ਮ ਨੂੰ ਭਾਰਤ ਲਿਆਉਣ ਲਈ ਇੰਟਰਪੋਲ ਨਾਲ ਤਾਲਮੇਲ ਕਰ ਰਹੀਆਂ ਹਨ। ਦੱਸ ਦੇਈਏ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਪਿਛਲੇ ਸਾਲ 9 ਜੂਨ ਨੂੰ ਬੇਰਹਿਮੀ ਨਾਲ ਕਰ ਦਿੱਤਾ ਗਿਆ ਸੀ।

Read More : ਅਮਰੀਕਾ ਨਾਲ ਹੋਇਆ ਸਮਝੌਤਾ ਕਿਸਾਨਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ : ਸੁਨੀਲ ਜਾਖੜ

Leave a Reply

Your email address will not be published. Required fields are marked *