Weather

ਪੰਜਾਬ ‘ਚ ਮੌਸਮ ਦਾ ਮਿਜ਼ਾਜ ਬਦਲੇਗਾ : 16 ਤੋਂ ਮੀਂਹ ਦੇ ਆਸਾਰ

15 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ; ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਸਲਾਹ

ਚੰਡੀਗੜ੍ਹ, 11 ਫਰਵਰੀ : ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ। ਵਿਭਾਗ ਨੇ 16 ਫਰਵਰੀ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਮੌਸਮ ਮਾਹਿਰਾਂ ਮੁਤਾਬਕ 15 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ ਅਤੇ ਧੁੱਪ ਨਿਕਲਣ ਕਾਰਨ ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਹਾਲਾਂਕਿ, 15 ਫਰਵਰੀ ਦੀ ਰਾਤ ਤੋਂ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ 16 ਫਰਵਰੀ ਤੋਂ ਬੱਦਲਵਾਈ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਫ਼ਸਲਾਂ ਨੂੰ ਪਾਣੀ ਲਾਉਣ ਅਤੇ ਖਾਦਾਂ ਦੀ ਵਰਤੋਂ ਮੌਸਮ ਦੀ ਸਥਿਤੀ ਨੂੰ ਦੇਖ ਕੇ ਹੀ ਕਰਨ।

Read More : ਵਿਆਹ ਤੋਂ ਪਰਤ ਰਹੇ ਇਕੋ ਪਿੰਡ 6 ਦੋਸਤਾਂ ਦੀ ਸੜਕ ਹਾਦਸੇ ਵਿਚ ਮੌਤ

Leave a Reply

Your email address will not be published. Required fields are marked *