ਓਟਾਵਾ, 11 ਫਰਵਰੀ : ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਵਿਚ ਇਕ ਸੈਕੰਡਰੀ ਸਕੂਲ ਵਿੱਚ ਵਾਪਰੀ ਗੋਲੀਬਾਰੀ ਦੀ ਖ਼ੂਨੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ।
ਜਾਣਕਾਰੀ ਅਨੁਸਾਰ ਹਮਲਾਵਰ ਨੇ ਸਕੂਲ ਦੇ ਅੰਦਰ ਦਾਖ਼ਲ ਹੋ ਕੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਕੂਲ ਵਿੱਚ ਮੌਜੂਦ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਭਗਦੜ ਮਚ ਗਈ। ਸਥਾਨਕ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਇਮਾਰਤ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਬਚਾਅ ਕਾਰਜ ਸ਼ੁਰੂ ਕੀਤੇ।
ਸੁਰੱਖਿਆ ਏਜੰਸੀਆਂ ਵੱਲੋਂ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਫਿਲਹਾਲ ਹਮਲਾਵਰ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ ਅਤੇ ਮਾਪਿਆਂ ਵਿੱਚ ਭਾਰੀ ਡਰ ਦਾ ਮਾਹੌਲ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਹੈ ਅਤੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
Read More : ਪੰਜਾਬ ‘ਚ ਮੌਸਮ ਦਾ ਮਿਜ਼ਾਜ ਬਦਲੇਗਾ : 16 ਤੋਂ ਮੀਂਹ ਦੇ ਆਸਾਰ
